09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੈਰੋਇਨ ਤੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 02-03-2026
ਭੁਲੱਥ, 1 ਮਾਰਚ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਸੱਤ ਗ੍ਰਾਮ ਹੈਰੋਇਨ ਤੇ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਐਸ. ਐਚ. ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਜਦੋਂ ਏ. ਐਸ. ਆਈ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਖੱਸਣ ਰੋਡ 'ਤੇ ਨਜ਼ਦੀਕ ਸ਼ਮਸ਼ਾਨਘਾਟ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ ਨੰਬਰ ਪੀ.ਬੀ. 09ਕੇ1183 ਸਪਲੈਂਡਰ 'ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਜਲਦੀ 'ਚ ਮੋਟਰਸਾਈਕਲ ਨੂੰ ਪਿੱਛੇ ਮੋੜਨ ਲੱਗਾ | ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਜਸਵਿੰਦਰ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਡੋਗਰਾਂ ਵਾਲ ਥਾਣਾ ਸੁਭਾਨਪੁਰ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਵਿਅਕਤੀ ਨੂੰ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ |
ਅਣਪਛਾਤੇ ਲੁਟੇਰੇ ਏ. ਟੀ. ਐਮ. 'ਚ ਦਾਖਲ ਹੋ ਕੇ ਔਰਤ ਨੂੰ ਜ਼ਖਮੀ ਕਰ ਨਕਦੀ ਲੈ ਕੇ ਹੋਏ ਫ਼ਰਾਰ
ਕਪੂਰਥਲਾ, 1 ਮਾਰਚ (ਸਡਾਨਾ)-ਏ. ਟੀ. ਐਮ. ਅੰਦਰ ਦਾਖਲ ਹੋ ਕੇ ਇਕ ਔਰਤ ਨੂੰ ਜ਼ਖ਼ਮੀ ਕਰਕੇ ਨਕਦੀ ਖੋਹਣ ਦੇ ਮਾਮਲੇ ਸੰਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਨੀਤੂ ਬਾਲਾ ਵਾਸੀ ਮੁਹੱਲਾ ਹਕੀਮ ਜਾਫਰ ਅਲੀ ਨੇ ਦੱਸਿਆ ਕਿ ਬੀਤੇ ਦਿਨ ਉਹ ਸ਼ਾਮ ਦੇ ਸਮੇਂ ਕਰੀਬ 5:30 ਵਜੇ ਬਾਣੀਆਂ ਬਾਜ਼ਾਰ ਦੇ ਸਾਹਮਣੇ ਸਥਿਤ ਏ. ਟੀ. ਐਮ. ਤੋਂ ਪੈਸੇ ਕਢਵਾਉਣ ਲਈ ਗਈ ਤੇ ਉਸੇ ਸਮੇਂ ਦੋ ਨੌਜਵਾਨ ਏ. ਟੀ. ਐਮ. 'ਚ ਦਾਖਲ ਹੋਏ ਤੇ ਉਸ ਪਾਸੋਂ ਪੈਸੇ ਖੋਹਣ ਲੱਗ ਪਏ | ਮੇਰੇ ਵਲੋਂ ਵਿਰੋਧ ਕਰਨ 'ਤੇ ਉਨ੍ਹਾਂ ਨੇ ਮੇਰੇ ਸਿਰ 'ਤੇ ਕਿਸੇ ਚੀਜ਼ ਨਾਲ ਵਾਰ ਕੀਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ ਤੇ ਦੋਵੇਂ ਨੌਜਵਾਨ ਉਸ ਪਾਸੋਂ 25 ਰੁਪਏ ਖੋਹ ਕੇ ਫ਼ਰਾਰ ਹੋ ਗਏ | ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਕੁਲਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਦੇਰ ਰਾਤ ਪੁਲਿਸ ਨੇ ਚੈਕਿੰਗ ਮੁਹਿੰਮ ਚਲਾਈ <br/> ਅਗਲੀ ਖ਼ਬਰ ਨਗਰ ਪੰਚਾਇਤ ਭੁਲੱਥ ਵਲੋਂ ਵੱਖ-ਵੱਖ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।