ਕਪੂਰਥਲਾ, 1 ਮਾਰਚ (ਸਡਾਨਾ)-ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸੇ ਤਹਿਤ ਐਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ ਦੀ ਪ੍ਰੇਰਨਾ ਤਹਿਤ ਵਾਰਡ ਨੰਬਰ 38 ਵਿਖੇ ਹੋਈ ਮੀਟਿੰਗ ਦੌਰਾਨ ਸੁਭਾਸ਼ ਚੰਦਰ ਸ਼ਰਮਾ ਤੇ ਗੁਲਜ਼ਾਰ ਸਿੰਘ ਗਿੱਲ ਦੀ ਅਗਵਾਈ ਹੇਠ 15 ਪਰਿਵਾਰ ਭਾਜਪਾ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੁਭਾਸ਼ ਚੰਦਰ ਸ਼ਰਮਾ, ਗੁਲਜ਼ਾਰ ਸਿੰਘ ਗਿੱਲ, ਸਾਗਰ ਸ਼ਰਮਾ, ਕਿਰਨ ਸ਼ਰਮਾ, ਗੁਰਵਿੰਦਰ ਸਿੰਘ, ਦੀਪਕ ਭਨੋਟ, ਅਦਿੱਤਿਆ ਭਨੋਟ, ਜੈ ਰਾਮ, ਸਰਵਣ ਸਿੰਘ ਆਦਿ ਨੇ ਪਾਰਟੀ 'ਚ ਸ਼ਮੂਲੀਅਤ ਕੀਤੀ | ਸ਼ਾਮਿਲ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ ਤੇ ਪਾਰਟੀ ਦਾ ਮੁੱਖ ਉਦੇਸ਼ ਸੂਬੇ ਦਾ ਸਰਬਪੱਖੀ ਵਿਕਾਸ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਕਾਨੂੰਨੀ ਦੀ ਸਥਿਤੀ ਵਿਗੜ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਥਿਤੀ ਨੂੰ ਕਾਬੂ ਕਰਨ ਵਿਚ ਨਕਾਮ ਸਾਬਤ ਹੋਈ ਹੈ | ਮੀਟਿੰਗ ਦੌਰਾਨ ਯੁਵਾ ਮੋਰਚਾ ਦੇ ਪ੍ਰਧਾਨ ਸੰਨੀ ਬੈਂਸ, ਕਮਲ ਪ੍ਰਭਾਕਰ, ਲੱਕੀ ਸਰਪੰਚ, ਬਿੱਟੂ ਧੰਮ, ਰੇਨੂੰ, ਰਣਜੀਤ ਕੌਰ, ਮੱਸਾ ਸਿੰਘ, ਸ਼ਾਰਪ ਸਭਰਵਾਲ, ਅਜੇ ਅਰੋੜਾ ਤੇ ਹੋਰ ਹਾਜ਼ਰ ਸਨ |
ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਲੋਕ ਹੋ ਰਹੇ ਹਨ ਭਾਜਪਾ 'ਚ ਸ਼ਾਮਿਲ-ਰਣਜੀਤ ਸਿੰਘ ਖੋਜੇਵਾਲ <br/>
ਅਜੀਤ ਡੈਸਕ
02-03-2026