ਸ਼ਾਹਕੋਟ, 1 ਮਾਰਚ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ (ਰਜਿ.) ਸ਼ਾਹਕੋਟ ਵਲੋਂ ਸਰਪ੍ਰਸਤ ਮੈਡਮ ਮਨਜੀਤ ਕੌਰ ਦੇ ਗ੍ਰਹਿ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਹਿਲਾ ਦਿਵਸ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਕੀਤਾ ਗਿਆ ਕਿ ਸੰਸਥਾ ਦੇ ਪ੍ਰਧਾਨ ਗੁਰਮੀਤ ਕੌਰ ਦੀ ਦੇਖ-ਰੇਖ ਹੇਠ ਇਸ ਵਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਨੁੱਖਤਾ ਦੀ ਸੇਵਾ ਸੁਸਾਇਟੀ (ਹਸਨਪੁਰ) ਜਾ ਕੇ ਉਥੋਂ ਦੀਆਂ ਔਰਤਾਂ ਨਾਲ ਮੁਲਾਕਾਤ ਕਰਕੇ ਦੁੱਖ-ਸੁੱਖ ਸੁਣਿਆ ਜਾਵੇਗਾ | ਇਸ ਮੌਕੇ ਸਕੱਤਰ ਸ਼ਮਿੰਦਰ ਕੌਰ, ਸੁਰਿੰਦਰ ਕੌਰ ਝੀਤਾ, ਸਰੋਜ ਰਾਣੀ, ਹਰਪਾਲ ਕੌਰ ਝੀਤਾ, ਮਨਜੀਤ ਕੌਰ ਆਦਿ ਹਾਜ਼ਰ ਸਨ |