ਸ਼ਾਹਕੋਟ, 1 ਮਾਰਚ (ਬਾਂਸਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੂੰ ਜਬਰੀ ਸੇਵਾ ਮੁਕਤ ਕਰਨ ਨਾਲ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਪ੍ਰਤੀ ਸਿੱਖ ਸੰਗਤ ਵਿਚ ਬੇ-ਭਰੋਸਗੀ ਵਧੀ ਹੈ ਉਥੇ ਇਸ ਕਾਰਵਾਈ ਨਾਲ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਵਿਚ ਰੋਸ ਵਧਿਆ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਐਡਵੋਕੇਟ ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੀਆਂ ਸਰਬ ਉੱਚ ਸੰਸਥਾਵਾਂ ਦੇ ਸੰਚਾਲਨ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦਾ ਜਵਾਬ ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਸਿੱਖ ਸੰਗਤ ਨੂੰ ਦੇਣਾ ਪਵੇਗਾ | ਐਡਵੋਕੇਟ ਕਲੇਰ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਾਹਿਬ ਨੂੰ ਜਬਰੀ ਸੇਵਾ ਮੁਕਤ ਕਰ ਦੇਣਾ ਬਦਲਾ ਲਊ ਭਾਵਨਾ ਨਾਲ ਕੀਤੀ ਬਹੁਤ ਹੀ ਗ਼ੈਰ ਵਾਜਬ ਕਾਰਵਾਈ ਹੈ |