09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਢੰਡਾਂ ਵਿਖੇ ਰਾਸ਼ਨ ਵੰਡਿਆ

ਅਜੀਤ ਡੈਸਕ 02-03-2026
ਗੁਰਾਇਆ, 1 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਢੰਡਾਂ ਵਿਖੇ ਐਨ. ਆਰ. ਆਈ. ਬਲਵਿੰਦਰ ਸਿੰਘ ਯੂ. ਐੱਸ. ਏ. ਵਲੋਂ ਪਿਛਲੇ ਦੋ ਸਾਲ ਤੋਂ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ | ਕਸ਼ਮੀਰ ਸਿੰਘ ਦੀ ਅਗਵਾਈ ਹੇਠ 25 ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਇਸ ਮੌਕੇ ਪੰਚਾਇਤ ਮੈਂਬਰ ਬਿੰਦਰ ਲਾਲ ਨੇ ਐਨ. ਆਰ. ਆਈ. ਵੀਰ ਦਾ ਧੰਨਵਾਦ ਕਰਦਿਆ ਕਿਹਾ ਕਿ ਪਿੰਡ ਢੰਡਾਂ ਦੇ ਵਿਕਾਸ ਕੰਮਾਂ 'ਚ ਪਿੰਡ ਦੇ ਐਨ. ਆਰ. ਆਈ. ਵੀਰਾਂ ਵਲੋਂ ਵਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ, ਬਲਵਿੰਦਰ ਸਿੰਘ ਯੂ. ਐੱਸ. ਏ. ਜੋ ਪਿਛਲੇ ਦੋ ਸਾਲ ਤੋਂ 25 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੰਦੇ ਹਨ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਕਸ਼ਮੀਰ ਸਿੰਘ, ਸਰਬਜੀਤ ਸਿੰਘ ਢੇਸੀ, ਸਦਾ ਰਾਮ, ਬਲਵੀਰ ਸੁਮਨ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹਰਿਨਾਮ ਸੰਕੀਰਤਨ ਮੰਦਰ 'ਚ 'ਹੋਲੀ ਮਹਾਂਉਤਸਵ' ਕੱਲ੍ਹ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਜਬਰੀ ਸੇਵਾ ਮੁਕਤ ਕਰਨਾ ਗ਼ੈਰ ਵਾਜਬ ਕਾਰਵਾਈ-ਐਡਵੋਕੇਟ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।