09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 02-03-2026
ਮਲਸੀਆਂ, 1 ਮਾਰਚ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸੰਬੰਧੀ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਤੇ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਮੀਟਿੰਗ 'ਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਚਰਚਾ ਕੀਤੀ ਗਈ | ਜਥੇਬੰਦੀ ਨੂੰ ਮਜ਼ਬੂਤ ਕਰਦਿਆਂ ਪੁਰਾਣੇ ਨਿਧੜਕ ਸਾਥੀ ਜਸਵੀਰ ਸਿੰਘ ਸ਼ੀਰਾ ਜਲੰਧਰ ਤੇ ਪ੍ਰਤਾਪ ਸਿੰਘ ਜਲੰਧਰ ਨਾਲ ਪੁਰਾਣੇ ਗਿਲੇ ਸ਼ਿਕਵੇ-ਦੂਰ ਕੀਤੇ ਗਏ ਅਤੇ ਸਾਥੀਆਂ ਨਾਲ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ ਗਈ ਹੈ | ਉਨ੍ਹਾਂ ਕਿਹਾ ਪਿਛਲੇ 18-20 ਸਾਲਾਂ ਤੋਂ ਵਿਭਾਗ 'ਚ ਕੰਮ ਕਰਦੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਦੇ ਰੁਜ਼ਗਾਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਿਛਲੀਆਂ ਸਰਕਾਰਾਂ ਦੇ ਖ਼ਿਲਾਫ਼ ਵੀ ਲਾਮਿਸਾਲ ਘੋਲ ਲੜਨ ਦੇ ਬਾਵਜੂਦ ਕੋਈ ਬੂਰ ਨਹੀਂ ਪਿਆ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੇ ਆਪਣੇ ਕਾਰਜਕਾਲ ਦੌਰਾਨ ਵਰਕਰਾਂ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ | ਪ੍ਰਪੋਜ਼ਲਾਂ 'ਚ ਉਲਝਾ ਕੇ ਵਰਕਰਾਂ ਦੇ ਰੁਜ਼ਗਾਰ ਦਾ ਉਜਾੜਾ ਕੀਤਾ ਜਾ ਰਿਹਾ ਹੈ | ਹੁਣ ਵਿਭਾਗ ਵਲੋਂ ਵਰਕਰਾਂ ਦਾ 18-20 ਸਾਲ ਘਾਣ ਕਰਕੇ 58 ਸਾਲ ਦੀ ਉਮਰ ਪੂਰੀ ਕਰ ਚੁੱਕੇ ਕਾਮਿਆਂ ਨੂੰ ਘਰਾਂ ਨੂੰ ਤੋਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤੇ ਉਨ੍ਹਾਂ ਦੀਆਂ ਸਕੀਮਾਂ ਪੰਚਾਇਤਾਂ ਨੂੰ ਸੌਂਪ ਕੇ ਰੁਜ਼ਗਾਰ ਤੇ ਵਿਭਾਗ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਾਮੇ ਦੀ ਛਾਂਟੀ ਕੀਤੀ ਤਾਂ ਸਰਕਾਰ ਤੇ ਮੈਨੇਜਮੈਂਟ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਹਰਦੇਵ ਸਿੰਘ ਮੱਲੇਵਾਲ, ਸ਼ਿੰਦਰਪਾਲ ਸੰਧੂ ਨਕੋਦਰ, ਸਾਬ ਸਿੰਘ ਸ਼ਾਹਕੋਟ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਅਕਾਲਸਰ ਨੌਜਵਾਨ ਸਭਾ ਪਿੰਡ ਲਾਂਦੜਾ ਦੇ ਸੇਵਾਦਾਰ ਸੰਗਤ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ਲਗਾਉਣ ਲਈ ਹੋਏ ਰ... ਅਗਲੀ ਖ਼ਬਰ ਸ੍ਰੀ ਹਰਿਨਾਮ ਸੰਕੀਰਤਨ ਮੰਦਰ 'ਚ 'ਹੋਲੀ ਮਹਾਂਉਤਸਵ' ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।