ਸੁਲਤਾਨਪੁਰ ਲੋਧੀ, 1 ਮਾਰਚ (ਪ. ਪ.)-ਦਿੱਲੀ ਦੀ ਅਦਾਲਤ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ 'ਚੋਂ ਬਰੀ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਵਾਹਿਗੁਰੂ ਅਕੈਡਮੀ ਦੇ ਐਮ. ਡੀ. ਨਵਪ੍ਰੀਤ ਸਿੰਘ ਨੇ ਕਿਹਾ ਕਿ ਇਹ ਲੋਕਤੰਤਰ ਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਸਾਬਿਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰੀ ਦੇ ਸਿਧਾਂਤਾਂ 'ਤੇ ਚੱਲ ਕੇ ਉੱਚ ਪੱਧਰ ਦੀ ਰਾਜਨੀਤੀ ਕਰਦਿਆਂ ਲੋਕਾਂ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਜੋ ਇਤਿਹਾਸਕ ਕੰਮ ਕੀਤੇ ਹਨ, ਉਨ੍ਹਾਂ ਨੂੰ ਦਿੱਲੀ ਨਿਵਾਸੀ ਅੱਜ ਵੀ ਯਾਦ ਕਰ ਰਹੇ ਹਨ | ਕੇਜਰੀਵਾਲ ਨੇ ਕਦੇ ਵੀ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ ਸਗੋਂ ਉੱਚ ਪੱਧਰ ਦੀ ਰਾਜਨੀਤੀ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਅਪਣਾਉਂਦਿਆਂ ਲੋਕ ਪੱਖੀ ਕਾਰਜ ਕੀਤੇ ਹਨ |