21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਲੁਟੇਰੇ ਔਰਤ ਦਾ ਪਰਸ ਖੋਹ ਕੇ ਹੋਏ ਫਰਾਰ

ਅਜੀਤ ਡੈਸਕ 03-03-2026
ਕਪੂਰਥਲਾ, 2 ਮਾਰਚ (ਸਡਾਨਾ)-ਅੱਜ ਦੇਰ ਸ਼ਾਮ ਸਥਾਨਕ ਪਸ਼ੂ ਹਸਪਤਾਲ ਨੇੜੇ ਲੁੱਟ ਦੀ ਘਟਨਾ ਵਾਪਰੀ, ਜਦੋਂ ਧਾਰਮਿਕ ਆਗੂ ਜਥੇ. ਜਸਵਿੰਦਰ ਸਿੰਘ ਬੱਤਰਾ ਆਪਣੀ ਪਤਨੀ ਮਨਵਿੰਦਰ ਕੌਰ ਦੇ ਨਾਲ ਬਾਜ਼ਾਰ ਤੋਂ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ ਤਾਂ ਰਸਤੇ ਵਿਚ ਅਣਪਛਾਤੇ ਲੁਟੇਰੇ ਉਨ੍ਹਾਂ ਦੀ ਪਤਨੀ ਦਾ ਪਰਸ ਖੋਹ ਕੇ ਫਰਾਰ ਹੋ ਗਏ | ਇਸ ਸੰਬੰਧੀ ਜਥੇ. ਜਸਵਿੰਦਰ ਸਿੰਘ ਬੱਤਰਾ ਨੇ ਕਿਹਾ ਕਿ ਪਰਸ 'ਚ ਇਕ ਮੋਬਾਈਲ ਫੋਨ, ਕੁਝ ਨਕਦੀ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ | ਉਨ੍ਹਾਂ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਵੀ ਉਨ੍ਹਾਂ ਦੀ ਪਤਨੀ ਦਾ ਅਣਪਛਾਤੇ ਲੁਟੇਰਿਆਂ ਵਲੋਂ ਪਰਸ ਖੋਹਿਆ ਗਿਆ ਸੀ | ਜਥੇ. ਬੱਤਰਾ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼ਹਿਰ 'ਚ ਆਏ ਦਿਨ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਲੁਟੇਰੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ ਤੇ ਬਿਨ੍ਹਾਂ ਕਿਸੇ ਡਰ ਦੇ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਕਿ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।