20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 03-03-2026
ਸੁਭਾਨਪੁਰ, 2 ਮਾਰਚ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ. ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਲੱਖਣ ਖੋਲ੍ਹੇ, ਦਿਆਲਪੁਰ, ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਹਮੀਰਾ ਦੇ ਪੁਲ ਦੇ ਪਾਸ ਪੁੱਜੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਮੀਰਾ ਦੇ ਕੋਲ ਇਕ ਬੰਦ ਪਈ ਹਵੇਲੀ ਦੇ ਕੋਲ ਇਕ ਵਿਅਕਤੀ ਨਸ਼ਾ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਸੂਚਨਾ ਸੱਚੀ ਹੋਣ ਕਰਕੇ ਛਾਪੇਮਾਰੀ ਕੀਤੀ ਤਾਂ ਇਕ ਵਿਅਕਤੀ ਨੂੰ ਉਕਤ ਜਗ੍ਹਾ 'ਤੇ ਖੜ੍ਹਾ ਦੇਖਿਆ ਗਿਆ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ 'ਚੋਂ ਇਕ ਲਿਫ਼ਾਫ਼ਾ ਕੱਢ ਕੇ ਘਾਹ ਫੂਸ ਵਿਚ ਸੁੱਟ ਦਿੱਤਾ ਤੇ ਆਪ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਉਕਤ ਵਿਅਕਤੀ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਹਰਜਿੰਦਰ ਸਿੰਘ ਉਰਫ਼ ਨੰਨਾ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸਾਇੰਸ ਸਿਟੀ 'ਚ 21ਵਾਂ ਤੇ 22ਵਾਂ ਡੋਗ ਸ਼ੋਅ 8 ਮਾਰਚ ਨੂੰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੈਬਤਪੁਰ ਇਕਾਈ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਤੇ ਗੋਪੀ ਨੰਢਾ ਮੀਤ ਪ੍ਰਧਾਨ ਬਣੇ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।