20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਮੋਟਰਸਾਈਕਲ ਸਵਾਰ ਦੀ ਸਕਾਰਪੀਓ ਨਾਲ ਟੱਕਰ 'ਚ ਮੌਤ <br/>

ਅਜੀਤ ਡੈਸਕ 03-03-2026
ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ)-ਅੱਜ ਦੁਪਹਿਰ ਬਾਅਦ ਇਕ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹੈਦਰਾਬਾਦ ਬੇਟ, ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਪਿਆਰਾ ਲਾਲ ਆਪਣੇ ਮੋਟਰਸਾਈਕਲ ਨੰਬਰ ਪੀ ਬੀ 41 ਸੀ ਓ 5119 'ਤੇ ਮੇਵਾ ਸਿੰਘ ਵਾਲਾ ਸਥਿਤ ਪੈਟਰੋਲ ਪੰਪ 'ਤੇ ਸੜਕ ਕਿਨਾਰੇ ਤੇਲ ਪਵਾਉਣ ਲਈ ਖੜ੍ਹੇ ਸਨ | ਇਸ ਦੌਰਾਨ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੰਬਰ ਪੀ ਬੀ 08 ਸੀ ਕਿਊ 3815 ਨੇ ਅਚਾਨਕ ਆ ਕੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਪਿਆਰਾ ਲਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕਾਰਪੀਓ ਗੱਡੀ ਦਾ ਡਰਾਈਵਰ ਹੀ ਜ਼ਖ਼ਮੀ ਵਿਅਕਤੀ ਨੂੰ ਆਪਣੀ ਗੱਡੀ ਵਿਚ ਪਾ ਕੇ ਹਸਪਤਾਲ ਲੈ ਕੇ ਆਇਆ ਸੀ | ਜਾਂਚ ਦੌਰਾਨ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਮੁਤਾਬਿਕ ਹਸਪਤਾਲ ਪਹੁੰਚਣ ਤੋਂ ਬਾਅਦ ਸਕਾਰਪੀਓ ਡਰਾਈਵਰ ਆਪਣੀ ਗੱਡੀ ਉਥੇ ਹੀ ਛੱਡ ਕੇ ਫ਼ਰਾਰ ਹੋ ਗਿਆ | ਇਸ ਸੰਬੰਧੀ ਏ. ਐੱਸ. ਆਈ. ਸੁਬੇਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹਾਦਸੇ ਦੀ ਸੂਚਨਾ ਮਿਲ ਗਈ ਹੈ | ਡਾਕਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਫ਼ਰਾਰ ਡਰਾਈਵਰ ਦੀ ਭਾਲ ਜਾਰੀ ਹੈ |

ਪਿਛਲੀ ਖ਼ਬਰ ਡੀ. ਟੀ. ਐਫ. ਨੇ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਆਰ. ਸੀ. ਐਫ਼. ਦੇ ਅਧਿਕਾਰੀ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਦੇ ਰਾਸ਼ਟਰੀ ਸੰਕਲਪ 'ਚ ਯੋਗਦਾਨ ਪਾਉਣ-ਅਜੇ ਨੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।