19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

ਅਜੀਤ ਡੈਸਕ 03-03-2026
ਫਗਵਾੜਾ, 2 ਮਾਰਚ (ਹਰਜੋਤ ਸਿੰਘ ਚਾਨਾ)-ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ (ਰਜਿ.) ਦੀ ਮੀਟਿੰਗ ਇੰਜ: ਸੁਖਵਿੰਦਰ ਸਿੰਘ ਬਾਂਗੋਵਾਣੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਵਿਖੇ ਹੋਈ, ਜਿਸ 'ਚ ਪੰਜਾਬ ਰਾਜ ਦੇ ਸਾਰੇ ਜ਼ਿਲਿ੍ਹਆਂ ਦੇ ਜਥੇਬੰਦੀ ਦੀ ਕਾਰਜਕਾਰਨੀ ਕਮੇਟੀ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਟੈਕਨੀਕਲ ਅਦਾਰਿਆਂ ਅਤੇ ਯੂਨੀਵਰਸਿਟੀਜ਼ ਦੇ ਨੁਮਾਇੰਦੇ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਤੇ ਮੀਟਿੰਗਾਂ ਦਾ ਵਾਰ-ਵਾਰ ਸਮਾਂ ਦੇ ਕੇ ਅੱਗੇ ਪਾਈ ਜਾਣ ਦਾ ਤਰੀਕਾ ਦੇਣ ਦਾ ਲਗਾਤਾਰ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ | ਜਿਸ ਕਰਕੇ ਸਮੂਹ ਪੈਨਸ਼ਨਰਜ਼ ਵਰਗ 'ਚ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੈਨਸ਼ਨਰਾਂ ਤੇ ਮੁਲਾਜ਼ਮਾਂ ਪ੍ਰਤੀ ਵਤੀਰਾ ਨਾਂਹ ਪੱਖੀ ਹੈ | ਮੀਟਿੰਗ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦਾ ਅਹਿਮ ਤੇ ਹੱਕੀ ਮਸਲਾ ਮਹਿੰਗਾਈ ਭੱਤਾ 116 ਫੀਸਦੀ ਤੁਰੰਤ ਲਾਗੂ ਕਰਨ ਦੇ ਨਾਲ ਨਾਲ ਬਣਦਾ ਬਕਾਇਆ ਦਿੱਤਾ ਜਾਵੇ ਤੇ ਛੇਵੇਂ ਵਿੱਤ ਕਮਿਸ਼ਨ ਦੇ ਬਕਾਏ ਪੈਨਸ਼ਨਰਾਂ ਨੂੰ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆ ਜੋ ਜਾਇਜ਼ ਤੇ ਬਣਦੀਆਂ ਹੱਕੀ ਮੰਗਾਂ ਨੂੰ ਸਰਕਾਰ ਨਾਲ ਵਧਦੇ ਟਕਰਾਅ ਨੂੰ ਟਾਲਣ ਲਈ ਬਿਨਾਂ ਦੇਰੀ ਲਾਗੂ ਕੀਤੀਆਂ ਜਾਣ | ਮੀਟਿੰਗ 'ਚ ਪੰਜਾਬ ਦੇ ਹਰ ਜ਼ਿਲ੍ਹਾ ਜ਼ੋਨ 'ਚੋਂ ਅਹੁਦੇਦਾਰ ਸ਼ਾਮਿਲ ਹੋਏ, ਜਿਨ੍ਹਾਂ 'ਚ ਇੰਜ. ਗੁਲਜ਼ਾਰ ਸਿੰਘ, ਮਨਮੋਹਨ ਸਿੰਘ, ਰਾਕੇਸ਼ ਕੁਮਾਰ ਅਰੋੜਾ, ਹਰਵਿੰਦਰ ਸਿੰਘ, ਕਮਲਜੀਤ ਸਿੰਘ, ਵਰਿੰਦਰ ਕੁਮਾਰ, ਜਗਤਾਰ ਸਿੰਘ, ਮਸਤਾਨ ਸਿੰਘ, ਇੰਦਰ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ ਲੌਂਗੀਆ, ਰਜੀਵ ਭਾਰਤੀ, ਕਮਲ ਸਿੰਘ ਚਾਹਲ, ਹੇਮ ਰਾਜ ਸਾਰੰਗਲ, ਹਰੀ ਸਿੰਘ, ਬਲਜੀਤ ਸਿੰਘ ਗਰੇਵਾਲ, ਵੀਰ ਸਿੰਘ, ਲਖਵੀਰ ਸਿੰਘ ਬੱਬੇਹਾਲੀ, ਨਰਿੰਦਰ ਸਿੰਘ ਢਿੱਲੋਂ, ਨਰਿੰਦਰ ਦੱਤ ਡੋਗਰਾ, ਜਗਤਾਰ ਸਿੰਘ ਸੰਧੂ, ਰਾਜੇਸ਼ ਕੁਮਾਰ ਤੇ ਹੋਰ ਬਹੁਤ ਸਾਰੇ ਇੰਜੀਨੀਅਰਜ਼ ਪੈਨਸ਼ਨਰਜ਼ ਅਹੁਦੇਦਾਰ ਸ਼ਾਮਿਲ ਹੋਏ |

ਪਿਛਲੀ ਖ਼ਬਰ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਨੂੰ ਲੈ ਕੇ ਦਿਵਿਆਂਗ ਐਕਸ਼ਨ ਕਮੇਟੀ ਨੇ ਦਿੱਤਾ ਡੀ. ਸੀ. ਨੂੰ ਮੰਗ ਪੱਤਰ <br/> ਅਗਲੀ ਖ਼ਬਰ ਭਗਤ ਧੰਨਾ ਤੇ ਸਮੂਹ ਭੱਟਾਂ ਦੀ ਯਾਦ ਨੂੰ ਸਮਰਪਿਤ 16ਵਾਂ ਰੂਹਾਨੀ ਕੀਰਤਨ ਦਰਬਾਰ 12 ਤੋਂ-ਸੰਤ ਲੀਡਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।