19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਨੂੰ ਲੈ ਕੇ ਦਿਵਿਆਂਗ ਐਕਸ਼ਨ ਕਮੇਟੀ ਨੇ ਦਿੱਤਾ ਡੀ. ਸੀ. ਨੂੰ ਮੰਗ ਪੱਤਰ <br/>

ਅਜੀਤ ਡੈਸਕ 03-03-2026
ਕਪੂਰਥਲਾ, 2 ਮਾਰਚ (ਸਡਾਨਾ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਕਸ਼ਮੀਰੀ ਲਾਲ, ਮਨੋਜ ਕੁਮਾਰ, ਮਨਜੀਤ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਕੁਮਾਰ ਆਦਿ ਨੇ ਦੱਸਿਆ ਕਿ ਦਿਵਿਆਂਗ ਵਰਗ ਦੀਆਂ ਪੈਨਸ਼ਨਾਂ ਅੰਗਹੀਣ ਭਲਾਈ ਐਕਟ ਨੂੰ ਲਾਗੂ ਕਰਵਾਉਣ, ਪ੍ਰਧਾਨ ਮੰਤਰੀ ਅਵਾਸ ਯੋਜਨਾ ਵਿਚ ਅੰਗਹੀਣ ਵਰਗ ਨੂੰ ਅਣਗੌਲਿਆ ਕਰਨ, ਨੌਕਰੀਆਂ ਦਾ 4 ਫੀਸਦੀ ਬੈਕ ਲਾਗ ਪੂਰਾ ਨਾ ਕਰਨ ਤੇ ਪੈਰਾ ਓਲੰਪਿਕ ਮੈਡਲ ਜੇਤੂ ਖਿਡਾਰੀਆਂ ਲਈ ਸਰਕਾਰੀ ਕੋਚ ਅਭਿਆਸ ਕਰਨ ਲਈ ਮੈਦਾਨ ਸਪੋਰਟਸ ਵੀਲ ਚੇਅਰ ਆਦਿ ਮੰਗਾਂ ਨੂੰ ਲੈ ਕੇ ਅੰਗਹੀਣ ਵਿਅਕਤੀਆਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ, ਜਦਕਿ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ | ਉਕਤ ਆਗੂਆਂ ਨੇ ਕਿਹਾ ਕਿ ਕਰੀਬ 1 ਸਾਲ ਪਹਿਲਾਂ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਦੌਰਾਨ ਵੀ ਉਨ੍ਹਾਂ ਨੂੰ ਮੁਸ਼ਕਿਲਾਂ ਸੰਬੰਧੀ ਜਾਣੂ ਕਰਵਾਇਆ ਗਿਆ ਸੀ, ਪਰ ਸਾਰੀਆਂ ਮੀਟਿੰਗਾਂ ਬੇਨਤੀਜਾ ਰਹੀਆਂ | ਦਿਵਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ 6 ਮਾਰਚ ਤੱਕ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੰਗਾਂ ਸੰਬੰਧੀ ਮੀਟਿੰਗ ਨਾ ਹੋਈ ਤਾਂ ਫਗਵਾੜਾ ਵਿਖੇ ਹਾਈਵੇ ਜਾਮ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

ਪਿਛਲੀ ਖ਼ਬਰ ਬਾਮਸੇਫ ਦੇ ਸੰਸਥਾਪਕ ਮੈਂਬਰ ਦੀਨਾ ਭਾਨਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।