19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨੰਬਰਦਾਰ ਸੁਲੱਖਣ ਸਿੰਘ ਦੇ ਪਰਿਵਾਰ ਵਲੋਂ ਸਰਕਾਰੀ ਸਕੂਲ ਹੈਬਤਪੁਰ ਨੂੰ ਸਟੇਸ਼ਨਰੀ ਭੇਟ <br/>

ਅਜੀਤ ਡੈਸਕ 03-03-2026
ਡਡਵਿੰਡੀ, 2 ਮਾਰਚ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਜੈਨਪੁਰ ਦੇ ਨੰਬਰਦਾਰ ਸੁਲੱਖਣ ਸਿੰਘ ਦੇ ਪਰਿਵਾਰ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰੀ ਹਾਈ ਸਮਾਰਟ ਸਕੂਲ ਹੈਬਤਪੁਰ ਦੇ ਵਿਦਿਆਰਥੀਆਂ ਲਈ ਸਟੇਸ਼ਨਰੀ ਭੇਟ ਕੀਤੀ ਗਈ | ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈੱਨ, ਪੈਨਸਿਲਾਂ ਤੇ ਹੋਰ ਪੜ੍ਹਾਈ ਨਾਲ ਸੰਬੰਧਿਤ ਸਾਮਾਨ ਵੰਡਿਆ | ਹੈਬਤਪੁਰ ਸਕੂਲ ਦੇ ਮੁਖੀ ਜਗਜੀਤ ਸਿੰਘ ਥਿੰਦ ਨੇ ਨੰਬਰਦਾਰ ਸੁਲੱਖਣ ਸਿੰਘ ਦੀ ਪੋਤਰੀ ਤੇ ਸੁਖਵਿੰਦਰ ਸਿੰਘ (ਚੇਅਰਮੈਨ) ਐਸ. ਐਮ. ਸੀ. ਦੀ ਬੇਟੀ ਮੁਸਕਾਨਪ੍ਰੀਤ ਕੌਰ ਜੋ ਕਿ ਕੈਨੇਡਾ ਦੀ ਵਸਨੀਕ ਹੈ, ਵਲੋਂ ਕੀਤੇ ਗਏ ਇਸ ਸਮਾਜ ਸੇਵਾ ਦੇ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੇ ਇਸ ਤਰ੍ਹਾਂ ਦੇ ਯੋਗਦਾਨ ਨਾਲ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਰੁਚੀ ਵਧਦੀ ਹੈ ਅਤੇ ਸਮਾਜ ਵਿਚ ਸੇਵਾ ਤੇ ਸਹਿਯੋਗ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਭਵਿੱਖ 'ਚ ਵੀ ਸਕੂਲਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਕਾਰਜ ਜਾਰੀ ਰੱਖੇ ਜਾਣਗੇ | ਇਸ ਮੌਕੇ ਮੌਕੇ ਖੁਸ਼ਪ੍ਰੀਤ ਕੌਰ, ਆਸ਼ੂ ਚੋਪੜਾ, ਸੁਖਜਿੰਦਰ ਸਿੰਘ, ਅਨੂਦੀਪ ਕੌਰ, ਦਲਬੀਰ ਕੌਰ, ਰਾਜਬੀਰ ਕੌਰ, ਸੌਰਭ ਚੋਪੜਾ ਤੇ ਅਮਿਤਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੁਨੀਆ 'ਚ ਅਮਨ-ਸ਼ਾਂਤੀ ਲਈ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਚੱਲਣ ਦੀ ਲੋੜ-ਸੰਤ ਸੀਚੇਵਾਲ <br/> ਅਗਲੀ ਖ਼ਬਰ ਕਰਮਚਾਰੀ ਰਾਜ ਬੀਮਾ ਨਿਗਮ ਦੇ 75ਵੇਂ ਸਥਾਪਨਾ ਦਿਵਸ ਸੰਬੰਧੀ ਚਾਚੋਕੀ ਵਿਖੇ ਯੋਗ ਕੈਂਪ ਤੇ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।