20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੇਂਦਰੀ ਜੇਲ੍ਹ ਦੀ ਜਾਂਚ ਦੌਰਾਨ ਦੋ ਹਵਾਲਾਤੀਆਂ ਪਾਸੋਂ 37 ਨਸ਼ੀਲੀਆਂ ਗੋਲੀਆਂ ਬਰਾਮਦ <br/>

ਅਜੀਤ ਡੈਸਕ 04-03-2026
ਕਪੂਰਥਲਾ, 3 ਮਾਰਚ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਬੀਤੀ 26 ਤੇ 27 ਰਾਤ ਨੂੰ ਰਾਤ ਪੌਣੇ 11 ਵਜੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਤਲਾਸ਼ੀ ਦੌਰਾਨ ਦੋ ਬੰਦੀਆਂ ਕੋਲੋਂ 37 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤੇ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਬੀਤੀ 26-27 ਫਰਵਰੀ ਦੀ ਰਾਤ ਨੂੰ ਬਤੌਰ ਨਾਈਟ ਅਫ਼ਸਰ ਡਿਊਟੀ 'ਤੇ ਤਾਇਨਾਤ ਸਨ ਤੇ ਲਗਪਗ ਪੌਣੇ 11 ਵਜੇ ਉਨ੍ਹਾਂ ਜੇਲ੍ਹ ਗਾਰਦ ਨੂੰ ਨਾਲ ਲੈ ਕੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਤਲਾਸ਼ੀ ਦੌਰਾਨ ਇਕ ਬੰਦੀ ਗੁਲਸ਼ਨ ਕੁਮਾਰ ਉਰਫ਼ ਭਲਵਾਨ ਵਾਸੀ ਜ਼ਿਲ੍ਹਾ ਫ਼ਰੀਦਕੋਟ ਦੀ ਜਿਸਮਾਨੀ ਤਲਾਸ਼ੀ ਦੌਰਾਨ ਉਸ ਕੋਲੋਂ ਕਥਿਤ ਤੌਰ 'ਤੇ 25 ਨਸ਼ੀਲੀਆਂ ਗੋਲੀਆਂ, ਇਸੇ ਤਰ੍ਹਾਂ ਬੰਦੀ ਮਨੋਜ ਕੁਮਾਰ ਵਾਸੀ ਬਲੀਨਾ ਜ਼ਿਲ੍ਹਾ ਜਲੰਧਰ ਦੀ ਤਲਾਸ਼ੀ ਦੌਰਾਨ ਉਸ ਪਾਸੋਂ ਕਥਿਤ ਤੌਰ 'ਤੇ 12 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਸਹਾਇਕ ਸੁਪਰਡੈਂਟ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਉਕਤ ਦੋਵਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਹਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕੰਮ ਤੋਂ ਵਾਪਸ ਆ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ <br/> ਅਗਲੀ ਖ਼ਬਰ ਹੋਲਾ ਮਹੱਲਾ ਮੌਕੇ ਗੁਰਸੇਮਾਜਰਾ ਦੀ ਸੰਗਤ ਵਲੋਂ ਲਗਾਏ ਲੰਗਰ 'ਚ ਲਾਲਪੁਰਾ ਨੇ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।