20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਜਾਰੀ <br/>

ਅਜੀਤ ਡੈਸਕ 04-03-2026
ਖਲਵਾੜਾ, 3 ਮਾਰਚ (ਮਨਦੀਪ ਸਿੰਘ ਸੰਧੂ)-ਹੋਲੇ ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਤੇ ਡੇਰਾ ਕਾਰ ਸੇਵਾ ਗੁਰਦੁਆਰਾ ਸਾਹਿਬ ਸਪਰੋੜ ਦੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੇਹਟਾਂ ਬਾਈਪਾਸ ਤੇ ਲੰਗਰ ਜਾਰੀ ਹਨ | ਇਨ੍ਹਾਂ ਗੁਰੂ ਕੇ ਲੰਗਰਾਂ 'ਚ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਖੀਰਾਂ ਵਾਲੀ, ਸਾਬਕਾ ਸਰਪੰਚ ਸੁਖਜਿੰਦਰ ਸਿੰਘ ਠੱਕਰਕੀ, ਮਾਸਟਰ ਅਜੀਤ ਸਿੰਘ ਖ਼ਾਲਸਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਜਥੇਦਾਰ ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਕੇ ਲੰਗਰਾਂ 'ਚ ਚਾਹ ਪਕੌੜਿਆਂ ਤੇ ਜਲੇਬੀਆਂ ਨਾਲ ਵੀ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਐਮ. ਜੀ. ਐਨ. ਸਕੂਲ ਦੇ ਟੇਬਲ ਟੈਨਿਸ ਕੋਚ ਵਿਜੇ ਮੋਹਨ ਨੇ ਕੀਤਾ ਮਾਸਟਰਜ਼ ਟੇਬਲ ਟੈਨਿਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਮੈਨੇਜਰ ਦੀ ਅਗਵਾਈ ਹੇਠ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।