20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਆਣੀ ਬਹਾਦਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੁਬਾਰਾ ਗਠਨ <br/>

ਅਜੀਤ ਡੈਸਕ 04-03-2026
ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਪੱਧਰ 'ਤੇ ਲਗਾਤਾਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਿੰਡ ਮਿਆਣੀ ਬਹਾਦਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੁਬਾਰਾ ਗਠਨ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਤੋਂ ਵੀ ਮੋਦੀ ਸਰਕਾਰ ਭੱਜ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਨਿਆਂ ਦੇ ਤਾਂ ਹਜ਼ਾਰਾਂ ਕਰੋੜ ਰੁਪਏ ਦੇ ਕਰਜ਼ੇ ਸਮੇਂ ਦੀਆਂ ਸਰਕਾਰਾਂ ਵਲੋਂ ਮੁਆਫ਼ ਕਰ ਦਿੱਤੇ ਜਾਂਦੇ ਹਨ ਜਦ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਸਰਕਾਰ ਨੇ ਕਦੇ ਉਪਰਾਲਾ ਨਹੀਂ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ | ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਵਿਚ ਪ੍ਰਧਾਨ ਮੇਜਰ ਸਿੰਘ, ਸਕੱਤਰ ਦਰਬਾਰਾ ਸਿੰਘ, ਖ਼ਜ਼ਾਨਚੀ ਹਰਜਿੰਦਰ ਸਿੰਘ ਮਿੰਟੂ, ਮੈਂਬਰ ਹਰਚਰਨ ਸਿੰਘ, ਗੁਲਜ਼ਾਰ ਸਿੰਘ, ਨਰਿੰਦਰਪਾਲ ਸਿੰਘ, ਪਲਵਿੰਦਰ ਸਿੰਘ, ਜਗਜੀਤ ਸਿੰਘ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ ਬਣਾਏ ਗਏ | ਇਸ ਮੌਕੇ ਜ਼ਿਲ੍ਹਾ ਸੰਗਠਿਤ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ੋਨ ਖ਼ਜ਼ਾਨਚੀ ਮਲਕੀਤ ਸਿੰਘ ਫੱਤੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾੜੀ ਦੇਸ਼ਾਂ 'ਚ ਜੰਗ ਕਾਰਨ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਹੈਲਪ ਲਾਈਨ ਨੰ... ਅਗਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਅੱਗ ਸੁਰੱਖਿਆ ਸੰਬੰਧੀ ਮੌਕ ਡਰਿੱਲ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।