21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਥਾਣਾ ਸੁਭਾਨਪੁਰ ਦੀ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 04-03-2026
ਸੁਭਾਨਪੁਰ, 3 ਮਾਰਚ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਨੂੰ ਪਿੰਡ ਹਮੀਰਾ ਤੇ ਦਿਆਲਪੁਰ ਦੇ ਵਿਚਕਾਰ ਇਕ ਢਾਬੇ ਦੇ ਪਿਛਲੇ ਪਾਸੇ ਤੋਂ ਇਕ ਨਿਪਾਲੀ ਜਾਪਦੇ ਨੌਜਵਾਨ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਡਿਊਟੀ ਅਫਸਰ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਵਿਅਕਤੀ ਦੀ ਲਾਸ਼ ਹਮੀਰਾ ਤੇ ਦਿਆਲਪੁਰ ਦੇ ਵਿਚਕਾਰ ਇਕ ਢਾਬੇ ਦੇ ਪਿਛਲੇ ਪਾਸੇ ਖੇਤਾਂ ਵਿਚ ਪਈ ਹੈ | ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ | ਉਨ੍ਹਾਂ ਦਸਿਆ ਕੇ ਮਿ੍ਤਕ ਨੌਜਵਾਨ, ਜਿਸ ਦੀ ਉਮਰ ਕਰੀਬ (32) ਸਾਲ ਤੇ ਸਿਰ ਤੋਂ ਮੋਨਾ ਹੈ | ਜਿਸ ਨੇ ਖਾਖੀ ਧਾਰੀਦਾਰ ਕਮੀਜ਼ ਤੇ ਕਾਲਾ ਪਜਾਮਾ ਪਹਿਨਿਆ ਹੋਇਆ ਸੀ | ਉਨ੍ਹਾਂ ਨੇ ਨਜ਼ਦੀਕੀ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਤੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸ਼ਨਾਖ਼ਤ ਨਹੀਂ ਹੋ ਸਕੀ | ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ 72 ਘੰਟਿਆਂ ਲਈ ਰਖਵਾ ਦਿੱਤਾ ਹੈ | ਪੁਲਿਸ ਲਾਸ਼ ਦੀ ਸ਼ਨਾਖਤ ਕਰਨ ਲਈ ਅਗਲੀ ਕਾਰਵਾਈ ਕਰ ਰਹੀ ਹੈ |
ਪਿਛਲੀ ਖ਼ਬਰ ਕਾਂਗਰਸੀ ਕੌਂਸਲਰ ਡਾ. ਮਨਜੀਤ ਸਿੰਘ ਦਾ ਦਿਹਾਂਤ <br/> ਅਗਲੀ ਖ਼ਬਰ ਪਿੰਗਲਵਾੜਾ ਪ੍ਰੇਮੀਆਂ ਦੇ ਸਹਿਯੋਗ ਨਾਲ ਲਾਵਾਰਿਸਾਂ ਦੀ ਸੇਵਾ ਦੇ ਕਾਰਜ ਚੱਲ ਰਹੇ ਹਨ-ਇੰਦਰਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।