22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਡ ਡੇ ਮੀਲ ਵਰਕਰਜ਼ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਵਿਖਾਵਾ

ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਸੂਬਾਈ ਆਗੂ ਮਮਤਾ ਸੈਦਪੁਰ ਦੀ ਅਗਵਾਈ 'ਚ ਮਿਡ ਡੇ ਮੀਲ ਵਰਕਰ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੀਆਂ ਹੋਈਆਂ | ਤਸਵੀਰ : ਤਿਲਕਰਾਜ <br/> 04-03-2026
ਕਪੂਰਥਲਾ, 3 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਿਡ ਡੇ ਮੀਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾਈ ਆਗੂ ਮਮਤਾ ਸੈਦਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੁੱਚੇ ਮੁਲਾਜ਼ਮ ਵਰਗ ਦੀਆਂ ਮੰਗਾਂ ਪ੍ਰਤੀ ਪਿਛਲੇ ਚਾਰ ਸਾਲਾਂ ਤੋਂ ਚੁੱਪ ਧਾਰਨ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮਿਡ ਡੇ ਮੀਲ ਵਰਕਰਾਂ ਨੂੰ ਹਰਿਆਣਾ ਦੇ ਬਰਾਬਰ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਸੀ, ਪਰ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਨੇ ਵਰਕਰਾਂ ਨੂੰ ਮਾਣ ਭੱਤਾ ਦੇਣ ਸੰਬੰਧੀ ਕੀਤਾ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਰਾਂ ਦੀਆਂ ਹੋਰ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮ ਧਰਨੇ ਜਾਂ ਮੁਜ਼ਾਹਰੇ ਕਰਦੇ ਹਨ ਤਾਂ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਦੀ ਤਰੀਕ ਨਿਸ਼ਚਿਤ ਕੀਤੀ ਜਾਂਦੀ ਹੈ ਤੇ ਜਦੋਂ ਮੀਟਿੰਗ ਦੀ ਤਰੀਕ ਨੇੜੇ ਆਉਂਦੀ ਹੈ ਤਾਂ ਅਧਿਕਾਰੀ ਮੀਟਿੰਗਾਂ ਦੀ ਤਰੀਕ ਬਦਲ ਦਿੰਦੇ ਹਨ, ਜਿਸ ਨੂੰ ਲੈ ਕੇ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਮਮਤਾ ਸੈਦਪੁਰ ਨੇ ਕਿਹਾ ਕਿ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਬਜਟ ਸੈਸ਼ਨ ਦੌਰਾਨ 8 ਮਾਰਚ ਨੂੰ ਮੁਹਾਲੀ ਵਿਚ ਇਕੱਤਰ ਹੋ ਕੇ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਵਿਚ ਮਿਡ ਡੇ ਮੀਲ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੀਆਂ | ਇਸ ਮੌਕੇ ਰੀਨਾ, ਰੇਖਾ ਰਾਣੀ, ਪਰਮਜੀਤ ਕੌਰ, ਦਲਜੀਤ ਕੌਰ, ਬਲਜਿੰਦਰ ਕੌਰ, ਬਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਮਿਡ ਡੇ ਮੀਲ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜਲੰਧਰ ਇੰਟਰਪ੍ਰਾਈਜ਼ਿਸ ਵਲੋਂ ਹੋਲੀ ਮੌਕੇ ਸ਼ੁਰੂ ਕੀਤੀ ਸੇਲ ਨੂੰ ਗਾਹਕਾਂ ਵਲੋਂ ਹੁੰਗਾਰਾ <br/> ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਿਰਜਣਾ ਕੇਂਦਰ ਨੇ ਕਰਵਾਇਆ ਕਵੀ ਦਰਬਾਰ ਤੇ ਪੁਸਤਕ ਰਿਲੀਜ਼ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।