22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੀ. ਆਈ. ਏ. ਸਟਾਫ਼ ਵਲੋਂ ਦੇਸੀ ਕੱਟੇ ਤੇ 3 ਜ਼ਿੰਦਾ ਰੌਂਦ ਸਮੇਤ ਨੌਜਵਾਨ ਗਿ੍ਫ਼ਤਾਰ <br/>

ਅਜੀਤ ਡੈਸਕ 04-03-2026
ਕਪੂਰਥਲਾ, 3 ਮਾਰਚ (ਸਡਾਨਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਦੇਸੀ ਕੱਟੇ ਤੇ ਜ਼ਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਐਸ. ਐਸ. ਪੀ. ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ. ਜੀ. ਪੀ. ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਏ. ਐਸ. ਆਈ. ਜਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬਾਮੂੰਵਾਲ ਦੀ ਪੁਲੀ ਨੇੜਿਓ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ ਕਥਿਤ ਤੌਰ 'ਤੇ ਇਕ ਦੇਸੀ ਕੱਟਾ 315 ਬੋਰ ਤੇ 3 ਜ਼ਿੰਦਾ ਰੌਂਦ ਬਰਾਮਦ ਹੋਏ, ਜਿਸ ਦੀ ਪਹਿਚਾਣ ਹਰਮਨਜੀਤ ਸਿੰਘ ਉਰਫ਼ ਹਰਮਨ ਪੁੱਤਰ ਤਸਵੀਰ ਸਿੰਘ ਵਾਸੀ ਬਾਮੂੰਮਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ | ਐਸ. ਐਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਉਕਤ ਨੌਜਵਾਨ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਅਸਲ੍ਹਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਹਨ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਵਿਰੁੱਧ ਅਸਲ੍ਹਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਨੇ 2 ਦਿਨਾ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਜਲੰਧਰ ਇੰਟਰਪ੍ਰਾਈਜ਼ਿਸ ਵਲੋਂ ਹੋਲੀ ਮੌਕੇ ਸ਼ੁਰੂ ਕੀਤੀ ਸੇਲ ਨੂੰ ਗਾਹਕਾਂ ਵਲੋਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।