24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ਹੀਦ ਊਧਮ ਸਿੰਘ ਚੌਕ ਵਿਖੇ ਬਣ ਰਹੀ ਨਵੀਂ ਸੜਕ ਦਾ 'ਆਪ' ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕੀਤਾ ਨਿਰੀਖਣ <br/>

ਅਜੀਤ ਡੈਸਕ 04-03-2026
ਸੁਲਤਾਨਪੁਰ ਲੋਧੀ, 3 ਮਾਰਚ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਸਾਥੀਆਂ ਸਮੇਤ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਖੇ ਬਣ ਰਹੀ ਨਵੀਂ ਸੜਕ ਦਾ ਮੌਕੇ 'ਤੇ ਪਹੁੰਚ ਕੇ ਨਿਰੀਖਣ ਕੀਤਾ ਤੇ ਨਿਰਮਾਣ ਕਾਰਜ ਦੀ ਗੁਣਵੱਤਾ ਦੀ ਬਰੀਕੀ ਨਾਲ ਜਾਂਚ ਕੀਤੀ | ਗੱਲਬਾਤ ਕਰਦੇ ਹੋਏ ਪ੍ਰਧਾਨ ਰਾਜੀਵ ਧੀਰ ਨੇ ਦੱਸਿਆ ਕਿ ਇਸੇ ਹਫ਼ਤੇ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਤੇ ਗਲੀਆਂ 'ਚ ਵੱਡੇ ਪੱਧਰ 'ਤੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਉੱਪਰ ਲਗਪਗ 13 ਕਰੋੜ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਇਹ ਵਿਕਾਸ ਕਾਰਜ ਸ਼ਹਿਰ ਦੀ ਬੁਨਿਆਦੀ ਲੋੜਾਂ ਨੂੰ ਮਜ਼ਬੂਤ ਕਰਨਗੇ ਅਤੇ ਆਮ ਜਨਤਾ ਨੂੰ ਲੰਬੇ ਸਮੇਂ ਤੱਕ ਰਾਹਤ ਪ੍ਰਦਾਨ ਕਰਨਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ 'ਚ ਕਿਸੇ ਪ੍ਰਕਾਰ ਦੀ ਧਾਂਦਲੀ ਤੇ ਲਾਪ੍ਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਵਿਚ ਇਸਤੇਮਾਲ ਹੋਣ ਵਾਲੇ ਮਟੀਰੀਅਲ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 'ਆਪ' ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੀ ਦੂਰ ਅੰਦੇਸ਼ੀ ਸੋਚ ਅਤੇ ਅਗਵਾਈ ਦੇ ਕਾਰਨ ਹੀ ਸੁਲਤਾਨਪੁਰ ਲੋਧੀ ਅੰਦਰ ਵਿਕਾਸ ਦੀ ਇਹ ਨਵੀਂ ਲਹਿਰ ਸ਼ੁਰੂ ਹੋਈ ਹੈ | ਉਨ੍ਹਾਂ ਕਿਹਾ ਕਿ ਸੱਜਣ ਸਿੰਘ ਚੀਮਾ ਲਗਾਤਾਰ ਖੇਤਰ ਦੇ ਵਿਕਾਸ ਲਈ ਵਚਨਬੱਧ ਹਨ | ਇਸ ਮੌਕੇ ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ, 'ਆਪ' ਵਲੰਟੀਅਰ ਛਿੰਦਰਪਾਲ ਆਦਿ ਵੀ ਹਾਜ਼ਰ

ਪਿਛਲੀ ਖ਼ਬਰ ਅਮਰੀਕਾ-ਈਰਾਨ ਜੰਗ ਦੇ ਚੱਲਦਿਆਂ ਪੈਟਰੋਲ ਪੰਪਾਂ 'ਤੇ ਤੇਲ ਲਈ ਲੋਕਾਂ 'ਚ ਹਫ਼ੜਾ-ਤਫ਼ੜੀ ਅਗਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਵਲੋਂ ਹੋਲੀ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਛੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।