29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਿਹਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਦਾ ਅਗਲਾ ਪੜਾਅ ਮੰਗਲਵਾਰ ਤੋਂ ਸ਼ੁਰੂ ਹੋਵੇਗਾ-ਅਮਿਤ ਕੁਮਾਰ ਪੰਚਾਲ <br/>

ਅਜੀਤ ਡੈਸਕ 08-03-2026
ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੇਣ ਲਈ ਸਿਹਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਦਾ ਅਗਲਾ ਪੜਾਅ ਮੰਗਲਵਾਰ ਤੋਂ ਸ਼ੁਰੂ ਹੋਵੇਗਾ ਤੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਨਾਲ-ਨਾਲ ਸੀ. ਐਚ. ਸੀ. ਕੇਂਦਰਾਂ ਵਿਚ ਇਹ ਕਾਰਡ ਬਣਾਏ ਜਾਣਗੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਫ਼ੀਸ ਨਹੀਂ ਲੱਗੇਗੀ ਤੇ ਲੋਕ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਨਾਲ ਲੈ ਕੇ ਆਉਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਚੀਬੱਧ ਹਰੇਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਦੋ ਹਜ਼ਾਰ ਤੋਂ ਵੱਧ ਸਿਹਤ ਸੇਵਾਵਾਂ ਤੇ ਵੱਡੇ ਆਪ੍ਰੇਸ਼ਨ ਇਸ ਯੋਜਨਾ 'ਚ ਕਵਰ ਹੋਣਗੇ | ਉਨ੍ਹਾਂ ਕਿਹਾ ਕਿ ਵੱਡੀਆਂ ਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਤੇ ਟੈੱਸਟ ਮੁਫ਼ਤ ਹੋਣਗੇ ਤੇ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਆਮਦਨ ਦੀ ਸੀਮਾ ਨਿਰਧਾਰਿਤ ਨਹੀਂ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਵਿਚ 2356 ਤੋਂ ਵੱਧ ਇਲਾਜ ਦੇ ਪੈਕੇਜ ਸ਼ਾਮਿਲ ਕੀਤੇ ਗਏ ਹਨ ਤੇ ਇਸ ਸਿਹਤ ਯੋਜਨਾ ਤਹਿਤ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਤੋਂ ਇਲਾਵਾ ਦਿਲ ਨਾਲ ਸੰਬੰਧਿਤ, ਕੈਂਸਰ ਦੇ ਇਲਾਜ, ਕਿਡਨੀ ਡਾਇਲੈਸਿਸ ਅਤੇ ਟਰਾਂਸਪਲਾਂਟ, ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਤੇ ਨਵਜੰਮੇ ਬੱਚੇ ਦੀ ਦੇਖਭਾਲ, ਦੁਰਘਟਨਾ ਤੇ ਐਮਰਜੈਂਸੀ, ਗੋਡੇ ਤੇ ਚੂਲੇ ਦੀਆਂ ਸਰਜਰੀਆਂ, ਮੋਤੀਬਿੰਦ ਸਰਜਰੀ ਤੇ ਹੋਰ ਸੇਵਾਵਾਂ ਸ਼ਾਮਿਲ ਹਨ | ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਵਿਚ ਸ਼ਾਮਿਲ ਕੀਤਾ ਗਿਆ ਹੈ |
ਨਸ਼ੇ ਦਾ ਸੇਵਨ ਕਰਦੇ ਹੋਏ ਇਕ ਗਿ੍ਫ਼ਤਾਰ
ਫਗਵਾੜਾ, 7 ਮਾਰਚ (ਚਾਨਾ)-ਥਾਣਾ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਦੇ ਅਨੁਸਾਰ ਪੁਲਿਸ ਟੀਮ ਨੇ ਸੁਨੀਲ ਕੁਮਾਰ ਉਰਫ਼ ਸਿੱਪੀ ਪੁੱਤਰ ਹੰਸਰਾਜ ਵਾਸੀ ਪਿੰਡ ਜਮਾਲਪੁਰ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ | ਏ. ਐਸ. ਆਈ. ਮੁਤਾਬਿਕ ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਵਿਆਹੁਤਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤੀ ਤੇ ਸਹੁਰੇ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਕੀਤੇ ਹਮਲੇ ਤੋਂ ਬਾਅਦ ਜ਼ੇਰੇ ਇਲਾਜ ਸਰਪੰਚ ਮਹਿੰਦਰ ਸਿੰਘ ਹਾਰੇ ਜਿੰਦਗੀ ਦੀ ਜੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।