29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਕਾਬਪੋਸ਼ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੜਕੀ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ <br/>

ਅਜੀਤ ਡੈਸਕ 08-03-2026
ਕਪੂਰਥਲਾ, 7 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਜੱਟਪੁਰ ਵਿਖੇ ਐਕਟਿਵਾ 'ਤੇ ਜਾ ਰਹੀ ਲੜਕੀ ਦੇ ਗਲੇ 'ਚੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਦੋ ਨੌਜਵਾਨ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਇਹ ਘਟਨਾ ਇਕ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਇਸ ਸੰਬੰਧੀ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਪੀੜਤ ਲੜਕੀ ਕਰਿਸ਼ਮਾ ਵਰਮਾ ਨੇ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਅੱਜ ਸ਼ਾਮ 4:30 ਵਜੇ ਦੇ ਕਰੀਬ ਆਪਣੀ ਮਾਤਾ ਦੀ ਦਵਾਈ ਲੈਣ ਜੱਟਪੁਰਾ ਜਾ ਰਹੀ ਸੀ | ਜਦੋਂ ਉਹ ਜੱਟਪੁਰਾ ਆਟਾ ਚੱਕੀ ਨੇੜੇ ਪਹੁੰਚੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਨਕਾਬਪੋਸ਼ ਨੌਜਵਾਨ ਉਸਦੇ ਗਲੇ 'ਚੋਂ ਅਚਾਨਕ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਉਸ ਨੇ ਦੱਸਿਆ ਕਿ ਚਿਹਰੇ ਢੱਕੇ ਹੋਣ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ | ਥਾਣਾ ਦੇ ਐਸ. ਐਚ. ਓ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਝਪਟਮਾਰਾਂ ਦੀ ਪਹਿਚਾਣ ਕਰਕੇ ਨੂੰ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ 'ਆਪ' ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦਾ ਤਿੱਖਾ ਪਲਟਵਾਰ <br/> ਅਗਲੀ ਖ਼ਬਰ ਡੇਰਾ ਸੰਤ ਬਾਬਾ ਪਾਰਸ ਨਾਥ ਤਪੱਸਵੀ ਨੰਗਲ (ਖੇੜਾ) ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।