29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਈਰਾਨ ਵਿਚਲੇ ਇਤਿਹਾਸਕ ਗੁਰੂ ਧਾਮਾਂ ਦੀ ਸੁਰੱਖਿਆ ਲਈ ਭਾਰਤ ਦਖ਼ਲ ਦੇਵੇ-ਸੰਤ ਸੀਚੇਵਾਲ <br/>

ਅਜੀਤ ਡੈਸਕ 08-03-2026
ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ, ਥਿੰਦ)-ਰਾਜ ਸਭਾ ਮੈਂਬਰ ਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ 13 ਦਿਨਾਂ ਦੀ ਫਿਲੀਪਾਈਨ ਫੇਰੀ ਦੌਰਾਨ ਸਵਦੇਸ਼ ਰਵਾਨਾ ਹੋਣ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸੰਤ ਸੀਚੇਵਾਲ ਨੇ ਅਮਰੀਕਾ ਤੇ ਇਜ਼ਰਾਇਲ ਵਲੋਂ ਈਰਾਨ 'ਤੇ ਕੀਤੇ ਜਾ ਰਹੇ ਤਿੱਖੇ ਹਮਲਿਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਈਰਾਨ 'ਤੇ ਹੋ ਰਹੇ ਹਮਲਿਆਂ ਨਾਲ ਜਿਥੇ ਸਕੂਲੀ ਬੱਚਿਆਂ ਤੇ ਹੋਰ ਜਨਤਕ ਥਾਵਾਂ 'ਤੇ ਹੋਏ ਹਮਲਿਆਂ ਨਾਲ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਹਨ, ਉਥੇ ਇਤਿਹਾਸਕ ਗੁਰੂ ਧਾਮ ਵੀ ਇਨ੍ਹਾਂ ਮਿਜ਼ਾਈਲਾਂ, ਡਰੋਨਾਂ ਤੇ ਬੰਬਾਂ ਦੀ ਮਾਰ ਹੇਠ ਆਏ ਹੋਏ ਹਨ | ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜੰਗ ਵਿਚ ਤੁਰੰਤ ਦਖ਼ਲ ਦੇਵੇ ਤਾਂ ਜੋ 'ਸਰਬੱਤ ਦੇ ਭਲੇ ਦੇ ਪ੍ਰਤੀਕ' ਸਿੱਖ ਧਰਮ ਦੇ ਦੋਵੇਂ ਗੁਰੂ ਘਰ ਸੁਰੱਖਿਅਤ ਰਹਿ ਸਕਣ | ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਰੁਤਬੇ ਦੀ ਵਰਤੋਂ ਕਰਦਿਆਂ ਗੁਰੂ ਨਾਨਕ ਦੇਵ ਜੀ ਦੀ ਚੌਥੀ ਉਦਾਸੀ ਨਾਲ ਸੰਬੰਧਿਤ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਆਪਣੀ ਕੂੰਜੀਵਤ ਭੂਮਿਕਾ ਨਿਭਾਉਣ |

ਪਿਛਲੀ ਖ਼ਬਰ ਸਰਕਾਰ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਤੁਰੰਤ ਭੁਗਤਾਨ ਕਰੇ-ਡੀ. ਟੀ. ਐਫ. <br/> ਅਗਲੀ ਖ਼ਬਰ ਸੰਤ ਬਾਬਾ ਦੀਵਾਨ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਕਬੱਡੀ ਕੱਪ 10 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।