29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨੂਰਪੁਰ ਜੱਟਾਂ ਵਿਖੇ ਸੀਨੀਅਰ ਸਿਟੀਜ਼ਨ ਤੇ ਸਕੂਲੀ ਬੱਚਿਆਂ ਲਈ ਇੰਟਰਜਨਰੇਸ਼ਨਲ ਬਾਂਡਿੰਗ ਕੈਂਪ ਲਾਇਆ <br/>

ਅਜੀਤ ਡੈਸਕ 08-03-2026
ਢਿਲਵਾਂ, 7 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬਲਾਕ ਢਿਲਵਾਂ ਦੇ ਪਿੰਡ ਧਾਲੀਵਾਲ ਬੇਟ, ਨੂਰਪੁਰ ਜੱਟਾਂ ਵਿਖੇ ਸੀਨੀਅਰ ਸਿਟੀਜ਼ਨ ਤੇ ਸਕੂਲੀ ਬੱਚਿਆਂ ਲਈ ਇੰਟਰਜਨਰੇਸ਼ਨਲ ਬਾਂਡਿੰਗ ਕੈਂਪ ਲਾਇਆ | ਕੈਂਪ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ ਅਤੇ ਨੌਜਵਾਨ ਪੀੜ੍ਹੀ ਵਿਚਕਾਰ ਪਿਆਰ, ਸਨਮਾਨ ਤੇ ਆਪਸੀ ਸਮਝ ਨੂੰ ਮਜ਼ਬੂਤ ਕਰਨਾ ਸੀ | ਕੈਂਪ ਦੌਰਾਨ ਵੱਖ-ਵੱਖ ਰਚਨਾਤਮਕ ਤੇ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਦਾ ਆਯੋਜਨ ਕੀਤਾ ਅਤੇ ਸੀਨੀਅਰ ਸਿਟੀਜ਼ਨ ਨੇ ਆਪਣੇ ਜੀਵਨ ਅਨੁਭਵ ਸਾਂਝੇ ਕੀਤੇ, ਜਿਸ ਨਾਲ ਬੱਚਿਆਂ ਨੂੰ ਪ੍ਰੇਰਣਾ ਮਿਲੀ ਅਤੇ ਉਨ੍ਹਾਂ ਵਿਚ ਵੱਡਿਆਂ ਪ੍ਰਤੀ ਸਨਮਾਨ ਦੀ ਭਾਵਨਾ ਹੋਰ ਮਜ਼ਬੂਤ ਹੋਈ | ਇਸ ਦੌਰਾਨ ਦੋਵਾਂ ਪੀੜ੍ਹੀਆਂ ਨੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ, ਜਿਸ ਨਾਲ ਆਪਸੀ ਸਹਿਯੋਗ ਤੇ ਸਮਝ ਵਿਚ ਵਾਧਾ ਹੋਇਆ | ਇਸ ਮੌਕੇ ਪੁੱਜੇ ਮਹਿਮਾਨਾਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿਚ ਪੀੜ੍ਹੀ ਦਰ ਪੀੜ੍ਹੀ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਸੁਪਰਵਾਈਜ਼ਰ ਕਿਰਨ ਬਾਲਾ, ਸੁਨੀਤਾ, ਗੁਰਪ੍ਰੀਤ ਕੌਰ ਆਂਗਨਵਾੜੀ ਵਰਕਰ, ਹੈਲਪਰ, ਸਕੂਲ ਅਧਿਆਪਕ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਸਾਹਿਤ ਕਲਾ ਕੇਂਦਰ ਆਰ.ਸੀ.ਐਫ. ਨੇ ਕਰਵਾਇਆ ਕਵੀ ਦਰਬਾਰ <br/> ਅਗਲੀ ਖ਼ਬਰ ਸਰਕਾਰ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਤੁਰੰਤ ਭੁਗਤਾਨ ਕਰੇ-ਡੀ. ਟੀ. ਐਫ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।