30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਲੁੱਟ ਖੋਹ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਕਾਬੂ <br/>

ਅਜੀਤ ਡੈਸਕ 08-03-2026
ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ)-ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮਾੜੇ ਅਨਸਰਾਂ ਤੇ ਸਨੈਚਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਧਰੇਂਦਰ ਵਰਮਾ ਆਈ. ਪੀ. ਐਸ. ਦੀ ਦਿਸ਼ਾ ਨਿਰਦੇਸ਼ ਅਨੁਸਾਰ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇੰਸਪੈਕਟਰ ਹਰਿੰਦਰ ਸਿੰਘ ਐਸ. ਐਚ. ਓ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਬੀਤੀ 4 ਮਾਰਚ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੀ ਬਜ਼ੁਰਗ ਔਰਤ ਪਾਸੋਂ ਅਣਪਛਾਤੇ ਵਿਅਕਤੀਆਂ ਨੇ ਉਸ ਪਾਸੇ ਉਸ ਦਾ ਪਰਸ ਖੋਹ ਕੀਤਾ ਸੀ, ਜਿਸ 'ਤੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਦਿਆਂ ਏ. ਐੱਸ. ਆਈ. ਹਰਭਜਨ ਸਿੰਘ ਥਾਣਾ ਸੁਲਤਾਨਪੁਰ ਲੋਧੀ ਵਲੋਂ ਤਫ਼ਤੀਸ਼ ਅਮਲ 'ਚ ਲਿਆਂਦੀ ਗਈ | ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਸੁਰੇਸ਼ ਕੁਮਾਰ ਪੁੱਤਰ ਗੁਰਦੇਵ ਸਿੰਘ ਤੇ ਰਵੀ ਕੁਮਾਰ ਪੁੱਤਰ ਬਲਵਿੰਦਰ ਸਿੰਘ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਦੋਹਾਂ ਨੂੰ ਸਮੇਤ ਮੋਟਰਸਾਈਕਲ ਕਾਬੂ ਕਰਕੇ ਖੋਹ ਕੀਤਾ ਪਰਸ, ਜਿਸ 'ਚ ਇਕ ਮੋਬਾਈਲ ਫੋਨ, 300-ਰੁਪਏ, ਇਕ ਆਧਾਰ ਕਾਰਡ ਬਰਾਮਦ ਕਰਕੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਤਫ਼ਤੀਸ਼ ਦੌਰਾਨ ਸੁਰੇਸ਼ ਕੁਮਾਰ, ਰਵੀ ਕੁਮਾਰ ਦੇ ਕਬਜ਼ੇ ਵਿਚੋਂ 3 ਹੋਰ ਮੋਬਾਈਲ ਫੋਨ ਵੱਖ-ਵੱਖ ਕੰਪਨੀਆਂ ਦੇ ਬਰਾਮਦ ਕੀਤੇ ਹਨ | ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਦਰਜਨ ਦੇ ਕਰੀਬ ਲੁੱਟਾਂ ਖੋਹਾਂ ਮੰਨੀਆਂ ਹਨ |

ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਮੋਗਾ ਰੈਲੀ ਦੀ ਸਫ਼ਲਤਾ ਲਈ ਪਾਰਟੀ ਆਗੂ ਤੇ ਮੰਡਲ ਪ੍ਰਧਾਨ ਲੋਕਾਂ ਨੂੰ ਪਿੰਡ ਤੇ ਬੂਥ ਪੱਧਰ 'ਤੇ ਜਾ ਕੇ ਲਾਮਬੰਦ ਕਰਨ-ਅਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।