30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਰਣਜੀਤ ਸਿੰਘ ਖੁਰਾਣਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਅਜੀਤ ਡੈਸਕ 08-03-2026
ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਹਨਾਂ ਨੇ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ | ਮੁਲਾਕਾਤ ਦੌਰਾਨ ਸ. ਖੁਰਾਣਾ ਨੇ ਫਗਵਾੜਾ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਅਤੇ ਢੁਕਵੇਂ ਹੱਲ ਕਰਵਾਉਣ ਦੀ ਅਪੀਲ ਕੀਤੀ | ਮੁਲਾਕਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਖੁਰਾਣਾ ਨੇ ਦੱਸਿਆ ਕਿ ਸੁਖਬੀਰ ਨੇ ਉਨ੍ਹਾਂ ਵਲੋਂ ਦੱਸੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਹਰ ਸਮੱਸਿਆ ਦਾ ਢੁਕਵਾਂ ਹੱਲ ਕਰਵਾਉਣ ਦਾ ਨਾ ਸਿਰਫ਼ ਭਰੋਸਾ ਦਿੱਤਾ ਹੈ ਬਲਕਿ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਨੇ ਹਮੇਸ਼ਾ ਉਦਯੋਗ ਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਤੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਹੈ | ਪੰਜਾਬ ਦੀ ਬਦਕਿਸਮਤੀ ਇਹ ਹੈ ਕਿ ਇਸ ਸਮੇਂ ਜੋ ਸਰਕਾਰ ਪੰਜਾਬ ਦੀ ਸੱਤਾ 'ਤੇ ਕਾਬਜ਼ ਹੈ, ਉਹ ਉਦਯੋਗ ਤੇ ਵਪਾਰ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ | ਜਿਸ ਕਰਕੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ | ਸ. ਖੁਰਾਣਾ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਤਾਂ ਸਮਾਲ ਇੰਡਸਟਰੀ ਨੂੰ ਅੱਗੇ ਵਧਾਉਣ ਲਈ ਕਾਰਗਰ ਨੀਤੀਆਂ ਹੀ ਲਾਗੂ ਨਹੀਂ ਕੀਤੀਆਂ ਜਾਣਗੀਆਂ ਸਗੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਸਿੰਗਲ ਵਿੰਡੋ ਸਿਸਟਮ ਦੀ ਸਹੂਲਤ ਵੀ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇਗੀ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਵੀ ਪੁਰਜ਼ੋਰ ਮੰਗ ਕੀਤੀ ਕਿ ਸਮਾਲ ਇੰਡਸਟਰੀ ਨਾਲ ਜੁੜੇ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ 8 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਪੰਜਾਬ ਦੇ ਸਾਲਾਨਾ ਬਜਟ ਦੌਰਾਨ ਸਮਾਲ ਇੰਡਸਟਰੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ |
ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਲ ਦਫ਼ਤਰ ਮੂਹਰੇ ਧਰਨਾ <br/> ਅਗਲੀ ਖ਼ਬਰ ਲੁੱਟ ਖੋਹ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।