30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਲ ਦਫ਼ਤਰ ਮੂਹਰੇ ਧਰਨਾ <br/>

ਅਜੀਤ ਡੈਸਕ 08-03-2026
ਕਪੂਰਥਲਾ, 7 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪਾਵਰਕਾਮ ਸੈਕਟਰ ਸਾਂਝੀ ਐਕਸ਼ਨ ਕਮੇਟੀ ਆਫ਼ ਕਰਮਚਾਰੀ ਇੰਜੀਨੀਅਰ ਤੇ ਪੈਨਸ਼ਨਰਜ਼ ਪੰਜਾਬ ਵਲੋਂ ਬਣਾਈ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਮੁੱਦੇ ਨੂੰ ਲੈ ਕੇ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਉੱਤਰੀ ਜ਼ੋਨ ਜਲੰਧਰ ਦੇ ਪ੍ਰਧਾਨ ਇੰਜ. ਗੁਰਨਾਮ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਬਿਜਲੀ ਬੋਰਡ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਪੱਖ ਤੋਂ ਘਾਟੇ ਵਿਚ ਚੱਲ ਰਿਹਾ ਹੈ ਤੇ ਪਾਵਰਕਾਮ ਵਲੋਂ ਆਪਣੀਆਂ ਨਕਾਮੀਆਂ ਛੁਪਾਉਣ ਤੇ ਬਿਜਲੀ ਬੋਰਡ ਨੂੰ ਆਰਥਿਕ ਘਾਟੇ 'ਚੋਂ ਕੱਢਣ ਦੇ ਨਾਂਅ 'ਤੇ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਤੇ ਕਿਸੇ ਵੀ ਕੀਮਤ 'ਤੇ ਜ਼ਮੀਨਾਂ ਵੇਚਣ ਨਹੀਂ ਦਿੱਤੀਆਂ ਜਾਣਗੀਆਂ | ਇੰਜ. ਬਾਜਵਾ ਨੇ ਕਿਹਾ ਕਿ ਪਾਵਰਕਾਮ ਵਿਚ ਪਿਛਲੇ ਕਈ ਸਾਲਾਂ ਤੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੱਡੀ ਘਾਟ ਮਹਿਸੂਸ ਹੋ ਰਹੀ ਹੈ, ਪਰ ਸਰਕਾਰ ਤੇ ਪਾਵਰਕਾਮ ਵਲੋਂ ਇਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ 15 ਮੁਲਾਜ਼ਮਾਂ ਦੀ ਥਾਂ ਇਕ ਮੁਲਾਜ਼ਮ ਕੰਮ ਕਰਨ ਲਈ ਮਜਬੂਰ ਹੈ | ਧਰਨੇ ਨੂੰ ਸਰਕਲ ਪ੍ਰਧਾਨ ਇੰਜ. ਪਲਵਿੰਦਰ ਸਿੰਘ, ਸ਼ਹਿਰੀ ਮੰਡਲ ਦੇ ਜਨਰਲ ਸਕੱਤਰ ਇੰਜ. ਅਮਨਦੀਪ ਸਿੰਘ, ਸਰਕਲ ਕਰਤਾਰਪੁਰ ਤੋਂ ਇੰਜ. ਕੁਲਤਾਰ ਸਿੰਘ, ਸਰਕਲ ਕਰਤਾਰਪੁਰ ਤੋਂ ਇੰਜ. ਬਲਬੀਰ ਸਿੰਘ ਧਾਰੋਵਾਲੀ, ਇੰਜ. ਸ਼ਿੰਦਰ ਸਿੰਘ ਨੂਰਮਹਿਲ, ਇੰਜ. ਸੁਨੀਲ ਹੰਸ ਸਕੱਤਰ ਸਰਕਲ ਕਪੂਰਥਲਾ, ਇੰਜ. ਬਲਵਿੰਦਰ ਸਿੰਘ ਨਕੋਦਰ, ਇੰਜ. ਮਦਨ ਲਾਲ ਕਰਤਾਰਪੁਰ, ਇੰਜ. ਸਰਬਜੀਤ ਸਿੰਘ ਟਿੱਬਾ ਤੇ ਹੋਰ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਜੋ ਵੀ ਸੰਘਰਸ਼ ਉਲੀਕੇਗੀ ਉਸ 'ਚ ਵੱਧ ਚੜ੍ਹ ਕੇ ਸ਼ਿਰਕਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਪਤੀ ਦੀ ਮੌਤ, ਪਤਨੀ ਦੇ ਬਿਆਨਾਂ 'ਤੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।