07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰੇਲ ਗੱਡੀ 'ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਅਜੀਤ ਡੈਸਕ 29-03-2026
ਸੁਭਾਨਪੁਰ, 28 ਮਾਰਚ (ਸਤਨਾਮ ਸਿੰਘ)-ਸੁਭਾਨਪੁਰ ਦੇ ਨਜ਼ਦੀਕ ਪਿੰਡ ਹੰਬੋਵਾਲ ਦੇ ਰੇਲਵੇ ਫਾਟਕ ਦੇ ਨਜ਼ਦੀਕ ਜੀ. ਆਰ. ਪੀ. ਪੁਲਿਸ ਨੂੰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੰਬੋਵਾਲ ਦੇ ਰੇਲਵੇ ਫਾਟਕ ਦੇ ਨਜ਼ਦੀਕ ਇਕ ਨੌਜਵਾਨ ਵਿਅਕਤੀ ਦੀ ਟਰੇਨ ਹਾਦਸੇ 'ਚ ਮੌਤ ਹੋ ਗਈ ਹੈ | ਪੁਲਿਸ ਪਾਰਟੀ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਕਰਨ ਲਈ ਉਸ ਦੀਆਂ ਜੇਬਾਂ ਚੈੱਕ ਕੀਤੀਆਂ ਗਈਆਂ ਪਰ ਸ਼ਨਾਖ਼ਤ ਨਹੀਂ ਹੋ ਸਕੀ | ਫਿਰ ਪੁਲਿਸ ਪਾਰਟੀ ਨੇ ਨਜ਼ਦੀਕੀ ਪਿੰਡਾਂ ਦੇ ਸਰਪੰਚਾਂ ਪੰਚਾਂ ਤੇ ਮੁਹਤਬਰ ਵਿਅਕਤੀਆਂ ਨਾਲ ਸੰਪਰਕ ਕੀਤਾ, ਪਰ ਮਿ੍ਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ | ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕੇ ਮਿ੍ਤਕ ਨੌਜਵਾਨ ਰੇਲ ਗੱਡੀ ਵਿਚੋਂ ਡਿੱਗਿਆ ਜਾਪਦਾ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੋਰਚਰੀ 'ਚ ਜਮਾਂ ਕਰਵਾ ਦਿੱਤਾ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸਰਕਾਰੀ ਸਕੂਲ ਲਹਿਲ ਵਿਖੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।