07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐਸ. ਐਚ. ਓ. ਵਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਹੀਕਲਜ਼ ਸਵਾਰਾਂ ਦੀ ਕੀਤੀ ਚੈਕਿੰਗ <br/>

ਅਜੀਤ ਡੈਸਕ 29-03-2026
ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ)-ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਇਲਾਕੇ ਅੰਦਰ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ | ਇਹ ਪ੍ਰਗਟਾਵਾ ਐਸ. ਐਚ. ਓ. ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਥਾਣਾ ਭੁਲੱਥ ਚੌਕ 'ਚ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਦੌਰਾਨ ਕੀਤਾ | ਉਨ੍ਹਾਂ ਖ਼ਾਸ ਕਰਕੇ ਨੌਜਵਾਨ ਵਹੀਕਲਜ਼ ਸਵਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੁਲਟ ਮੋਟਰਸਾਈਕਲਾਂ 'ਤੇ ਲੱਗੇ ਤੇਜ਼ ਆਵਾਜ਼ ਵਾਲੇ ਹਾਰਨ ਤੇ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ | ਉਨ੍ਹਾਂ ਕਿਹਾ ਕਿ ਆਪਣੇ ਵਹੀਕਲਾਂ ਦੇ ਕਾਗ਼ਜ਼ਾਤ ਵਗੈਰਾ ਪੂਰੇ ਰੱਖਣ ਤੇ ਬਿਨਾਂ ਨੰਬਰ ਪਲੇਟ ਵਹੀਕਲਜ਼ ਸਵਾਰ ਜੋ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਖ਼ਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੇ ਮੱਦੇ ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਲਗਾਤਾਰ ਵਿਸ਼ੇਸ਼ ਨਾਕਾਬੰਦੀ ਕਰਦਿਆਂ ਚੈਕਿੰਗ ਜਾਰੀ ਰੱਖੀ ਜਾਵੇਗੀ | ਇਸ ਮੌਕੇ ਏ. ਐਸ. ਆਈ. ਸੁਖਦੇਵ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਬਸਪਾ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਬਾਈਪਾਸ ਰੋਡ ਭੁਲੱਥ 'ਤੇ ਸੜਕ ਬਹਿ ਜਾਣ ਕਰਕੇ ਨਿੱਜੀ ਸਕੂਲ ਦੀ ਬੱਸ ਨਾਲੇ 'ਚ ਧਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।