08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਮਿਡਲ ਸਕੂਲ ਕਰਮਜੀਤ ਦੇ ਵਿਦਿਆਰਥੀ ਕੀਤੇ ਸਨਮਾਨਿਤ

ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਇੰਚਾਰਜ ਨਰੇਸ਼ ਕੋਹਲੀ, ਸੀਨੀਅਰ ਅਧਿਆਪਕ ਮਨੋਜ਼ ਸ਼ਰਮਾ ਤੇ ਹੋਰ | ਤਸਵੀਰ : ਲਾਡੀ ਸਟੂਡੀਓ <br/> 29-03-2026
ਸੁਲਤਾਨਪੁਰ ਲੋਧੀ, 28 ਮਾਰਚ (ਥਿੰਦ)-ਸਰਕਾਰੀ ਮਿਡਲ ਸਕੂਲ ਕਰਮਜੀਤ ਦੇ ਸਾਲਾਨਾ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਅਤੇ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਮਾਸਟਰ ਨਰੇਸ਼ ਕੋਹਲੀ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ, ਜਿਸ ਨਾਲ ਸਕੂਲ ਸਟਾਫ਼ ਤੇ ਮਾਪਿਆਂ 'ਚ ਖ਼ੁਸ਼ੀ ਦੀ ਲਹਿਰ ਲਹਿਰ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿਚ ਉੱਚ ਪੱਧਰ ਦੀ ਮੁਫ਼ਤ ਸਿੱਖਿਆ ਕੁਆਲੀਫਾਈਡ ਅਧਿਆਪਕਾਂ ਵਲੋਂ ਦਿੱਤੀ ਜਾ ਰਹੀ ਹੈ | ਹਰ ਸਾਲ ਸਰਕਾਰੀ ਸਕੂਲਾਂ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸਫਲਤਾ ਅਧਿਆਪਕਾਂ ਦੀ ਲਗਨ ਤੇ ਬੱਚਿਆਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਅਧਿਆਪਕ ਮਨੋਜ਼ ਸ਼ਰਮਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਿਵਾਉਣ | ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨਾਲੋਂ ਵੱਧ ਤਜਰਬੇਕਾਰ ਤੇ ਉੱਚ ਸਿੱਖਿਆ ਪ੍ਰਾਪਤ ਹਨ | ਇਸ ਮੌਕੇ ਅਧਿਆਪਕਾ ਪੂਜਾ ਅਤੇ ਮਾਪਿਆਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਬੱਲਾਂ ਦੀ ਰਹਿਨੁਮਾਈ ਹੇਠ ਕਰਵਾਇਆ 10ਵਾਂ ਮਹਾਨ ਸੰਤ ਸੰਮੇਲਨ <br/> ਅਗਲੀ ਖ਼ਬਰ ਐਮ. ਕਾਮ ਭਾਗ ਪਹਿਲਾ ਤੇ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।