08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰੋਟਰੀ ਕਲੱਬ ਬੇਗੋਵਾਲ ਨੇ ਲੋੜਵੰਦ ਔਰਤ ਦੇ ਇਲਾਜ ਲਈ ਦਿੱਤੀ ਵਿੱਤੀ ਸਹਾਇਤਾ <br/>

ਅਜੀਤ ਡੈਸਕ 29-03-2026
ਬੇਗੋਵਾਲ, 28 ਮਾਰਚ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਕੁਲਦੀਪ ਕੁਮਾਰ ਬੱਬੂ ਦੀ ਅਗਵਾਈ ਇਕ ਲੋੜਵੰਦ ਔਰਤ ਦੀ ਬੱਚੇਦਾਨੀ ਦੇ ਆਪ੍ਰੇਸ਼ਨ ਤੇ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਕੁਲਦੀਪ ਕੁਮਾਰ ਬੱਬੂ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ, ਜਿਸ ਤਹਿਤ ਅੱਜ ਇਸ ਲੋੜਵੰਦ ਔਰਤ ਦੇ ਇਲਾਜ ਲਈ ਉਨ੍ਹਾਂ ਦੀ ਕਲੱਬ ਵਲੋਂ ਸਹਾਇਤਾ ਰਾਸ਼ੀ ਦਿੱਤੀ ਗਈ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਹਰ ਸਮੇਂ ਤਤਪਰ ਰਹਿੰਦੀ ਹੈ ਜਦੋਂ ਵੀ ਉਨ੍ਹਾਂ ਕੋਲ ਕੋਈ ਲੋੜਵੰਦ ਪਰਿਵਾਰ ਆਉਂਦਾ ਹੈ ਤਾਂ ਕਲੱਬ ਦੇ ਸਹਿਯੋਗ ਨਾਲ ਉਸ ਦੀ ਮਦਦ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਕਲੱਬ ਵਲੋਂ ਫ਼੍ਰੀ ਮੈਡੀਕਲ ਚੈੱਕਅਪ ਕੈਂਪ ਵੀ ਸਮੇਂ-ਸਮੇਂ 'ਤੇ ਲਾਏ ਜਾਂਦੇ ਹਨ ਜਿਸ 'ਚ ਲੋੜਵੰਦ ਲੋਕਾਂ ਨੂੰ ਫ਼੍ਰੀ ਇਲਾਜ ਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ ਰੋਟੇਰੀਅਨ ਡਾ. ਤਰਸੇਮ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਪਰਮਜੀਤ ਹਸਪਤਾਲ 'ਚ ਰਹੇ ਤੇ ਉਸ ਔਰਤ ਦੀ ਇਲਾਜ ਮੌਕੇ ਪਹੁੰਚ ਲੋੜਵੰਦ ਔਰਤ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ | ਇਸ ਮੌਕੇ ਡਾ. ਤਰਸੇਮ ਸਿੰਘ, ਮਲਕੀਅਤ ਸਿੰਘ ਲੁਬਾਣਾ, ਸਤਵਿੰਦਰ ਸਿੰਘ ਬੱਸੀ, ਮਨਜੀਤਪਾਲ ਸਿੰਘ, ਲਖਵਿੰਦਰ ਸਿੰਘ ਆੜ੍ਹਤੀ, ਮਹਾਨੰਦ ਮਹਿਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਡੀਆ ਸਕਿੱਲਜ ਨਾਰਥ ਜ਼ੋਨ 'ਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ <br... ਅਗਲੀ ਖ਼ਬਰ ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।