08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸਕੂਲ ਨਡਾਲਾ ਵਿਖੇ ਸਾਲਾਨਾ ਨਤੀਜੇ ਦੌਰਾਨ ਹਲਕਾ ਇੰਚਾਰਜ ਘੁੰਮਣ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 29-03-2026
ਨਡਾਲਾ, 28 ਮਾਰਚ (ਰਘਬਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕਰਨ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਦੌਰਾਨ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਮਾਗਮ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਸਵਾਗਤ ਕਰਕੇ ਕੀਤੀ ਗਈ | ਇਸ ਮੌਕੇ ਵੱਖ-ਵੱਖ ਕਲਾਸਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਤੇ ਸਰਟੀਫਿਕੇਟਾਂ ਨਾਲ ਨਿਵਾਜਿਆ | ਹਲਕਾ ਇੰਚਾਰਜ ਘੁੰਮਣ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ | ਇਸ ਦੌਰਾਨ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਵੀ ਕਰਵਾਈ ਗਈ, ਜਿਸ 'ਚ ਮਾਪਿਆਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਧਾਰਨ ਲਈ ਮਾਪਿਆਂ ਨੂੰ ਮਹੱਤਵਪੂਰਨ ਸੁਝਾਅ ਦਿੱਤੇ ਗਏ | ਸਕੂਲ ਮੁਖੀ ਗੁਰਨਾਮ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ 'ਚ ਅੱਗੇ ਵਧਣ ਦੀ ਪ੍ਰੇਰਿਤ ਕਰਦਿਆਂ ਮਾਪਿਆਂ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਸਕੂਲ ਵਿਖੇ ਦਾਖਲਾ ਕਰਾਉਣ ਲਈ ਕਿਹਾ ਤੇ ਉਨ੍ਹਾਂ ਆਖਿਆ ਵਿਦਿਆਰਥੀਆਂ ਦੀਆਂ ਨਵੇਂ ਸੈਸ਼ਨ ਦੀ ਕਿਤਾਬਾਂ ਸੋਮਵਾਰ ਨੂੰ ਦੇ ਦਿੱਤੀਆਂ ਜਾਣਗੀਆਂ | ਇਸ ਮੌਕੇ ਕੌਂਸਲਰ ਸੰਦੀਪ ਟੋਨੀ, ਕੌਂਸਲਰ ਦਲਵਿੰਦਰ ਸਿੰਘ ਜਰਮਨੀ, ਕੌਂਸਲਰ ਸੰਦੀਪ ਸੈਣੀ, ਯੂਥ ਕੋਆਰਡੀਨੇਟਰ ਸੰਦੀਪ ਕੁਮਾਰ, ਬਲਾਕ ਪ੍ਰਧਾਨ ਸੰਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਸੰਦੀਪ ਅਸਟਰੇਲੀਆ ਤੋ ਇਲਾਵਾ ਸਕੂਲ ਮੁਖੀ ਗੁਰਨਾਮ ਸਿੰਘ, ਸਟੇਜ ਸਕੱਤਰ ਰਾਜਵਰਿੰਦਰ ਸਿੰਘ ਚੀਮਾ, ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕਚਰਾਰ ਦਿਲਬਾਗ ਸਿੰਘ, ਲੈਕਚਰਾਰ ਕਮਲੇਸ਼ ਕੌਰ, ਲਾਈਬਰੇਰੀਅਨ ਰਜਿੰਦਰ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਮਨਿੰਦਰ ਪਾਲ, ਦਿਨੇਸ਼ ਕੁਮਾਰ, ਰਵਿੰਦਰ ਕੁਮਾਰ, ਕਮਲਜੀਤ ਸਿੰਘ, ਸਤਨਾਮ ਸਿੰਘ, ਓਾਕਾਰ ਸਿੰਘ ਬੀ. ਆਰ. ਸੀ., ਅਨੀਤਾ, ਐਸ. ਐਸ. ਸੀ. ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ, ਅਨੂ ਅਮਰਜੀਤ ਕੌਰ, ਗੋਪੀ ਰਾਮ, ਕੰਚਨ ਦੇਵੀ, ਬਲਵਿੰਦਰ ਸਿੰਘ, ਬਿਨੈਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਸਤਿੰਦਰ ਪਾਲ ਕੌਰ, ਮਰਸੀ, ਕਮਲਜੀਤ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ, ਅਸ਼ਵਨੀ ਕੁਮਾਰ, ਪੂਜਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਹੁਸ਼ਿਆਰਪਰ ਦੇ ਪਿੰਡ ਕਿਲ੍ਹਾ ਬਰੂਨ ਦਾ ਨੌਜਵਾਨ ਖੂਹ 'ਚ ਡਿੱਗਿਆ ਅਗਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਡੀਆ ਸਕਿੱਲਜ ਨਾਰਥ ਜ਼ੋਨ 'ਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।