ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਆਰ. ਸੀ. ਐਫ. ਤੋਂ ਕੰਮ ਕਰਕੇ ਵਾਪਸ ਆਪਣੇ ਘਰ ਜਲੰਧਰ ਜਾ ਰਿਹਾ ਇਕ ਵਿਅਕਤੀ ਕਪੂਰਥਲਾ-ਜਲੰਧਰ ਰੋਡ 'ਤੇ ਜੀਓ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਸਲਿਪ ਹੋਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਤੇ ਬਾਅਦ 'ਚ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਗਈ | ਇਸ ਸੰਬੰਧੀ ਸਾਇੰਸ ਸਿਟੀ ਚੌਕੀ ਦੇ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਬੀਤੀ 18 ਮਾਰਚ ਨੂੰ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਰੋਲ ਬਾਗ ਜੋ ਕਿ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ, ਦੀ ਅੱਜ ਮੌਤ ਹੋ ਜਾਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |