12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਰਿਆਨੇ ਦੀ ਦੁਕਾਨ ਦੀ ਕੰਧ ਪਾੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 04-04-2026
ਕਪੂਰਥਲਾ, 3 ਅਪ੍ਰੈਲ (ਸਡਾਨਾ)-ਦੁਕਾਨ ਦੀ ਕੰਧ ਪਾੜ ਕੇ ਅੰਦਰੋਂ ਨਕਦੀ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ ਸੰਬੰਧੀ ਸਦਰ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਮਨਪ੍ਰੀਤ ਸਿੰਘ ਵਾਸੀ ਬਲੇਰਖਾਨਪੁਰ ਨੇ ਦੱਸਿਆ ਕਿ ਬੀਤੀ 1 ਅਪ੍ਰੈਲ ਨੂੰ ਤੜਕਸਾਰ ਕਰੀਬ ਸਾਢੇ 3 ਵਜੇ ਕੋਈ ਅਣਪਛਾਤਾ ਵਿਅਕਤੀ ਉਸਦੀ ਦੁਕਾਨ ਦੀ ਕੰਧ ਪਾੜ ਕੇ ਦੁਕਾਨ ਅੰਦਰ ਦਾਖਲ ਹੋਇਆ ਤੇ ਅੰਦਰੋਂ 4 ਹਜ਼ਾਰ ਰੁਪਏ ਨਕਦੀ, ਦੇਸੀ ਘਿਓ, ਬਦਾਮਾਂ ਦੇ ਡੱਬੇ ਤੇ ਹੋਰ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ ਤੇ ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਵੀ ਕੈਦ ਹੋਈ ਹੈ | ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਾਰ ਚਾਲਕ 'ਤੇ ਫਾਇਰਿੰਗ ਕਰਨ ਦੇ ਸੰਬੰਧ 'ਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।