12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਨੌਜਵਾਨ ਸਿਟੀ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 04-04-2026
ਕਪੂਰਥਲਾ, 3 ਅਪ੍ਰੈਲ (ਸਡਾਨਾ)-ਪਤੀ ਪਤਨੀ ਪਾਸੋਂ ਪਰਸ ਖੋਹ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੂੰ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ਼ੀਤਲ ਸਿੰਘ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਬੀਤੇ ਦਿਨ ਮਹਿੰਦਰਦਾਸ ਵਾਸੀ ਮੁਹੱਲਾ ਸੰਤਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਕਰਤਾਰਪੁਰ ਰੋਡ ਵੱਲ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਐਸ.ਡੀ.ਐਮ. ਦੀ ਕੋਠੀ ਨੇੜੇ ਦੋ ਮੋਟਰਸਾਈਕਲ ਸਵਾਰ ਵਿਅਕਤੀ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਥਾਣਾ ਮੁਖੀ ਨੇ ਦੱਸਿਆ ਕਿ ਕੇਸ ਦਰਜ ਕਰਨ ਉਪਰੰਤ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕਥਿਤ ਦੋਸ਼ੀ ਸੁਨੀਲ ਉਰਫ਼ ਸ਼ੰਕਰ ਵਾਸੀ ਮਹਿਤਾਬਗੜ੍ਹ ਤੇ ਉਸਦੇ ਇਕ ਨਬਾਲਗ ਸਾਥੀ ਨੂੰ ਟਰੇਸ ਕਰਨ ਉਪਰੰਤ ਦਰਜ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਤੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ 'ਤੇ ਅਦਾਲਤ ਨੇ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ | ਜਿਸ ਦੌਰਾਨ ਉਕਤ ਦੋਵਾਂ ਕਥਿਤ ਦੋਸ਼ੀਆਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਮੋਟਰਸਾਈਕਲ, ਇਕ ਪਰਸ ਤੇ ਇਕ ਆਈ. ਫ਼ੋਨ ਬਰਾਮਦ ਕੀਤਾ ਗਿਆ ਹੈ ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਮੰਨਿਆ ਕਿ ਬੀਤੀ 30 ਮਾਰਚ ਨੂੰ ਰਮਨੀਕ ਚੌਂਕ ਨੇੜੇ ਇਕ ਬਜ਼ੁਰਗ ਵਿਅਕਤੀ ਪਾਸੋਂ ਪਰਸ ਖੋਹਿਆ ਸੀ, ਜਿਸ ਕਾਰਨ ਉਕਤ ਵਿਅਕਤੀ ਡਿੱਗ ਕੇ ਜ਼ਖਮੀ ਵੀ ਹੋ ਗਿਆ ਸੀ ਤੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ |
ਪਿਛਲੀ ਖ਼ਬਰ ਮੋਠਾਂਵਾਲ ਨੇੜੇ ਸਰਕਾਰੀ ਬੱਸ ਰੋਕ ਕੇ ਕੰਡਕਟਰ ਕੋਲੋਂ ਦਾਤਰ ਦੀ ਨੋਕ 'ਤੇ ਲੁੱਟ-ਖੋਹ ਅਗਲੀ ਖ਼ਬਰ ਕਾਰ ਚਾਲਕ 'ਤੇ ਫਾਇਰਿੰਗ ਕਰਨ ਦੇ ਸੰਬੰਧ 'ਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।