12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦਾਣਾ ਮੰਡੀ ਢਿਲਵਾਂ ਦੇ ਆੜ੍ਹਤੀ ਵੀ ਹੜਤਾਲ 'ਤੇ-ਸੁਖਦੇਵ ਸਿੰਘ

ਅਜੀਤ ਡੈਸਕ 04-04-2026
ਢਿਲਵਾਂ, 3 ਅਪ੍ਰੈਲ (ਪ੍ਰਵੀਨ ਕੁਮਾਰ)-ਆੜ੍ਹਤੀ ਯੂਨੀਅਨ ਦਾਣਾ ਮੰਡੀ ਢਿਲਵਾਂ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਆੜ੍ਹਤੀਆ ਵਲੋਂ 1 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਹਨ ਤੇ ਆੜ੍ਹਤੀ ਯੂਨੀਅਨ ਦਾਣਾ ਮੰਡੀ ਢਿਲਵਾਂ ਵੀ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਦੱਸਿਆ ਕਿ ਢਾਈ ਪ੍ਰਤੀਸ਼ਤ ਕਮਿਸ਼ਨ ਸਮੇਤ ਪਿਛਲੇ ਸਮੇਂ ਦੌਰਾਨ ਜੋ ਕਣਕ ਸਾਇਲੋ ਗੁਦਾਮਾਂ 'ਚ ਲੱਗੀ ਹੋਈ ਹੈ, ਦੀ ਆੜ੍ਹਤ ਦਾ ਬਕਾਇਆ ਤੇ ਈ. ਪੀ. ਐਫ. ਵਲੋਂ ਕੱਟੇ ਗਏ ਪੈਸੇ ਵਾਪਸ ਕਰਨ ਦੀਆ ਮੰਗਾਂ ਨੂੰ ਲੈ ਕੇ ਉਕਤ ਹੜਤਾਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਦਾ ਉਨਾ ਚਿਰ ਹੜਤਾਲ ਜਾਰੀ ਰਹੇਗੀ |
ਇਸ ਮੌਕੇ ਆੜ੍ਹਤੀ ਅਮਰਜੀਤ ਸਿੰਘ, ਸਰਬਜੀਤ ਸਿੰਘ, ਅਯੋਧ ਸਿੰਘ, ਸੁਖਦੇਵ ਸਿੰਘ, ਮੱਖਣ ਸਿੰਘ, ਮਹਿੰਦਰ ਸਿੰਘ, ਰਸਾਲ ਸਿੰਘ, ਮੁਨੀਮ ਸੁਨੀਲ ਸ਼ਰਮਾ, ਰਾਜੇਸ਼ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਲਾਇਨ ਡਿਸਟਿ੍ਕਟ ਗਵਰਨਰ 321 ਡੀ ਦੀ ਹੋਣ ਜਾ ਰਹੀ ਕਾਨਫ਼ਰੰਸ ਸੰਬੰਧੀ ਮੀਟਿੰਗ ਅਗਲੀ ਖ਼ਬਰ ਕਰਿਆਨੇ ਦੀ ਦੁਕਾਨ ਦੀ ਕੰਧ ਪਾੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।