11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ <br/>

ਅਜੀਤ ਡੈਸਕ 04-04-2026
ਕਪੂਰਥਲਾ, 3 ਅਪ੍ਰੈਲ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ਤੇ ਲੋਕ ਪਾਰਟੀ ਦੀਆਂ ਚੰਗੀ ਨੀਤੀਆਂ ਕਾਰਨ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਜੱਲੋਵਾਲ ਵਿਖੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਲੋਂ ਮਿਹਨਤੀ ਵਰਕਰਾਂ ਨੂੰ ਪਾਰਟੀ ਵਿਚ ਨੁਮਾਇੰਦਗੀ ਦਿੱਤੀ ਗਈ | ਇਸ ਮੌਕੇ ਪੀ.ਏ.ਸੀ. ਮੈਂਬਰ ਅਜੇ ਬਬਲਾ, ਜਗਤਾਰ ਸਿੰਘ ਜੱਲੋਵਾਲ ਤੇ ਸਤਨਾਮ ਸਿੰਘ ਜੱਲੋਵਾਲ ਦੀ ਹਾਜ਼ਰੀ ਵਿਚ ਮੇਜਰ ਸਿੰਘ ਕੱਸੋ ਚਾਹਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਨਾਮ ਸਿੰਘ ਮੱਲੂ ਕਾਦਰਾਬਾਦ, ਰਜਿੰਦਰ ਸ਼ਰਮਾ, ਪ੍ਰੀਤਮ ਸਿੰਘ ਡੈਣਵਿੰਡ, ਜਗਮੋਹਨ ਸਿੰਘ ਸੈਦੋਵਾਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਥਾਪਿਆ ਗਿਆ | ਇਸੇ ਤਰ੍ਹਾਂ ਸੰਤੋਖ ਸਿੰਘ ਕੱਸੋ ਚਾਹਲ ਤੇ ਕੇਵਲ ਸਿੰਘ ਮੰਗਾ ਰੋਡਾ ਨੂੰ ਜ਼ਿਲ੍ਹਾ ਸਕੱਤਰ, ਜਦਕਿ ਜਸਵਿੰਦਰ ਸਿੰਘ ਜੱਲੋਵਾਲ ਤੇ ਜਸਪਾਲ ਸਿੰਘ ਜੱਲੋਵਾਲ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰੀ ਦਿੱਤੇ ਗਏ | ਇਨ੍ਹਾਂ ਅਹੁਦੇਦਾਰਾਂ ਨੇ ਜ਼ਿਲ੍ਹਾ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ 'ਤੇ ਜਾ ਕੇ ਪ੍ਰਚਾਰ ਕਰਨਗੇ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਪੱਖੀ ਪ੍ਰੋਗਰਾਮ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ |

ਪਿਛਲੀ ਖ਼ਬਰ ਗੁੱਡ ਫਰਾਈਡੇ ਸੰਬੰਧੀ ਕ੍ਰਾਇਸ ਕਿੰਗ ਕਾਨਵੈਂਟ ਸਕੂਲ ਤੋਂ ਕੱਢੀ ਵਿਰਲਾਪ ਯਾਤਰਾ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਚੋਣ ਗਾਰੰਟੀਆਂ ਕੀਤੀਆਂ ਪੂਰੀਆਂ-'ਆਪ' ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।