10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 04-04-2026
ਫਗਵਾੜਾ, 3 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਕੁਮਾਰ ਜੋ ਕਿ ਜੈਨ ਮਾਡਲ ਸਕੂਲ ਸਾਹਮਣੇ ਥੜੇ੍ਹ ਦੇ ਨਜ਼ਦੀਕ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ ਤੇ ਉਸ ਪਾਸ ਹੈਰੋਇਨ ਵੀ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਵਿੰਦਰ ਕੁਮਾਰ ਉਰਫ਼ ਸੁੱਖਾ ਪੁੱਤਰ ਨਿਰਮਲ ਕੁਮਾਰ ਵਾਸੀ ਮੁਹੱਲਾ ਲਾਗੜੀਆ ਗੁਰਾਇਆ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਥਾਣੇਦਾਰ ਜਸਵਿੰਦਰਪਾਲ ਨੇ ਦੱਸਿਆ ਕਿ ਪੁਲਿਸ ਨੇ ਰਿਹਾਣਾ ਜੱਟਾਂ ਮੰਡੀ ਲਾਗਿਉਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵੀਰ ਕੁਮਾਰ ਉਰਫ਼ ਸ਼ੋਕੀ ਪੁੱਤਰ ਜਰਨੈਲ ਸਿੰਘ ਵਾਸੀ ਡੁਮੇਲੀ ਤੇ ਮਨਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਿਹਾਣਾ ਜੱਟਾਂ ਵਜੋਂ ਹੋਈ ਹੈ |

ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੇਬੇ ਨਾਨਕੀ ਦੇ ਪ੍ਰਕਾਸ਼ ਉਤਸਵ ਮੌਕੇ ਰਾਤ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।