10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 04-04-2026
ਨਡਾਲਾ, 3 ਅਪ੍ਰੈਲ (ਰਘਬਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਤੇ ਮਾਪਿਆਂ ਦੀ ਭਾਰੀ ਹਾਜ਼ਰੀ ਰਹੀ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੀ ਵੱਧ ਗਈ | ਇਸ ਮੌਕੇ ਲਖਵੀਰ ਸਿੰਘ ਸੀ.ਐਚ.ਟੀ., ਪਰਮਿੰਦਰਜੀਤ ਕੌਰ, ਯਾਦਵਿੰਦਰ ਕੌਰ, ਜਸਪ੍ਰੀਤ ਸਿੰਘ, ਮਨੀਸ਼ ਦੱਤ, ਬਲਵਿੰਦਰ ਕੌਰ (ਚੇਅਰਪਰਸਨ), ਪ੍ਰਵੀਨ ਕੁਮਾਰੀ, ਨਰਿੰਦਰ ਕੌਰ, ਰਾਜਵਿੰਦਰ ਕੌਰ, ਹਰਜਿੰਦਰ ਕੌਰ, ਪਿ੍ਅੰਕਾ, ਬਲਬੀਰ ਕੌਰ, ਆਸ਼ਾ ਰਾਣੀ, ਰਵਨੀਤ ਕੌਰ, ਜਸਵੀਰ ਕੌਰ, ਸਵਿਤਾ ਦੇਵੀ, ਰੂਪਾ, ਸੰਜੀਵ ਸਮੇਤ ਹੋਰ ਵੀ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਹਨੂੰਮਾਨ ਜੈਅੰਤੀ ਮੌਕੇ ਸਿੰਘ ਭਵਾਨੀ ਮੰਦਰ ਵਿਖੇ ਲਗਾਏ ਲੰਗਰ <br/> ਅਗਲੀ ਖ਼ਬਰ ਹੈਰੋਇਨ ਸਣੇ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।