10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕੌਮੀ ਸਿੱਖਿਆ ਨੀਤੀ ਸੰਬੰਧੀ ਪੀ. ਟੀ. ਯੂ. ਵਿਖੇ ਕਰਵਾਇਆ ਵਿਸ਼ੇਸ਼ ਸੈਮੀਨਾਰ <br/>

ਅਜੀਤ ਡੈਸਕ 04-04-2026
ਕਪੂਰਥਲਾ, 3 ਅਪ੍ਰੈਲ (ਸਡਾਨਾ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ 'ਕੌਮੀ ਸਿੱਖਿਆ ਨੀਤੀ 2020' ਵਿਸ਼ੇ 'ਤੇ ਇਕ ਵਿਸ਼ੇਸ਼ ਮਾਹਿਰ ਲੈਕਚਰ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰੋ. ਡਾ. ਅਮਿਤ ਕੋਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੇ ਡਾ. ਅਨੁਜ ਬੰਸਲ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਆਫ਼ ਟੈਕਨਾਲੋਜੀ ਨੇ ਸ਼ਿਰਕਤ ਕੀਤੀ | ਆਏ ਹੋਏ ਮਹਿਮਾਨਾਂ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਤੇ ਪੋ੍ਰਗਰਾਮ ਦੀ ਅਗਵਾਈ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਵਲੋਂ ਕੀਤੀ ਗਈ | ਡਾ. ਅਮਿਤ ਕੋਟਸ ਨੇ ਦੱਸਿਆ ਕਿ ਕੌਮੀ ਸਿੱਖਿਆ ਨੀਤੀ ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਇਕ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੀ ਨੀਤੀ ਹੈ | ਇਹ ਨੀਤੀ ਵਿਦਿਆਰਥੀ ਕੇਂਦਰਿਤ ਹੈ ਜਿਸ ਦਾ ਮੁੱਖ ਉਦੇਸ਼ ਸਿਰਫ ਡਿਗਰੀ ਪ੍ਰਾਪਤ ਕਰਨਾ ਨਹੀਂ ਸਗੋਂ ਗਿਆਨ, ਹੁਨਰ ਤੇ ਚਰਿੱਤਰ ਦਾ ਵਿਕਾਸ ਕਰਨਾ ਹੈ | ਇਹ ਨੀਤੀ ਵੱਖ-ਵੱਖ ਵਿਸ਼ਿਆਂ ਨੂੰ ਧਿਆਨ ਵਿਚ ਰੱਖ ਕੇ ਬਣਾਈ ਗਈ ਹੈ ਤੇ ਵਿਦਿਆਰਥੀ ਹੁਣ ਆਪਣੀ ਰੁਚੀ ਅਨੁਸਾਰ ਵਿਸ਼ਿਆਂ ਦੀ ਚੋਣ ਕਰ ਸਕਦੇ ਹਨ ਜੋ ਉਨ੍ਹਾਂ ਦੀ ਸਮਰੱਥਾ ਨੂੰ ਨਿਖਾਰਦੇ ਹਨ | ਡਾ. ਕੋਟਸ ਨੇ ਕਿਹਾ ਕਿ ਅਧਿਆਪਕਾਂ ਦੀ ਭੂਮਿਕਾ ਇਸ ਨੀਤੀ 'ਚ ਬਹੁਤ ਮਹੱਤਵਪੂਰਨ ਹੈ | ਉਹ ਸਿਰਫ ਗਿਆਨ ਦੇਣ ਵਾਲੇ ਨਹੀਂ ਸਗੋਂ ਮਾਰਗ ਦਰਸ਼ਕ ਤੇ ਪ੍ਰੇਰਕ ਵੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਨੀਤੀ ਦੇ ਮੌਕਿਆਂ ਦਾ ਪੂਰਾ ਲਾਭ ਲੈਣ ਤੇ ਆਪਣੇ ਭਵਿੱਖ ਨੂੰ ਰੋਸ਼ਨ ਕਰਨ | ਡਾ. ਅਨੁਜ ਬਾਂਸਲ ਨੇ ਆਪਣੇ ਸੰਬੋਧਨ ਦੌਰਾਨ ਕੌਮੀ ਸਿੱਖਿਆ ਨੀਤੀ ਵਿਚ ਨਵੀਆਂ ਸੰਭਾਵਨਾਵਾਂ ਸੰਬੰਧੀ ਹਾਜ਼ਰਾਂ ਨੂੰ ਜਾਣੂ ਕਰਵਾਇਆ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਨੇ ਕਿਹਾ ਕਿ ਇਹ ਸਿੱਖਿਆ ਨੀਤੀ ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਚ ਇਕ ਨਵਾਂ ਮੋੜ ਲਿਆਉਣ ਵਾਲਾ ਦਸਤਾਵੇਜ਼ ਹੈ ਜੋ ਕਿ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਖੇਤਰ 'ਚ ਸਫ਼ਲ ਹੋਣ ਲਈ ਤਿਆਰ ਕਰਦੀ ਹੈ | ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਵੀ ਸੰਬੋਧਨ ਕੀਤਾ | ਸੈਮੀਨਾਰ ਦੌਰਾਨ ਮੰਚ ਸੰਚਾਲਨ ਯੂਨੀਵਰਸਿਟੀ ਦੇ ਡਿਪਟੀ ਲਾਇਬੇ੍ਰਰੀਅਨ ਡਾ. ਮਧੂ ਮਿੱਢਾ ਵਲੋਂ ਕੀਤਾ | ਸਮਾਗਮ ਦੇ ਅੰਤ ਵਿਚ ਡੀਨ ਅਕਾਦਮਿਕ ਪ੍ਰੋ. ਡਾ. ਵਾਈ.ਐਸ. ਬਰਾੜ ਵਲੋਂ ਧੰਨਵਾਦੀ ਭਾਸ਼ਨ ਦਿੱਤਾ ਗਿਆ | ਯੂਨੀਵਰਸਿਟੀ ਦੇ ਡੀਨ ਡਾ. ਪ੍ਰਵੀਨ ਬਾਂਸਲ, ਡੀਨ ਵਿਦਿਆਰਥੀ ਭਲਾਈ ਡਾ. ਸਤਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮਿਸ਼ਨ 'ਸਮਰੱਥ' 3.0 ਤਹਿਤ ਵਧੀਆ ਅਕਾਦਮਿਕ ਪ੍ਰਦਰਸ਼ਨ ਲਈ ਮਾਸਟਰ ਪਰਮਜੀਤ ਸਿੰਘ ਚੌਹਾਨ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੇ ਸੰਵਾਦ ਪ੍ਰੋਗਰਾਮ ਤਹਿਤ ਨੂਰਪੁਰ ਜਨੂੰਹਾਂ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।