07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆੜ੍ਹਤੀਆਂ ਦੀ ਹੜਤਾਲ ਖ਼ਤਮ ਹੁੰਦੇ ਹੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ

ਅਜੀਤ ਡੈਸਕ 11-04-2026
ਸੁਲਤਾਨਪੁਰ ਲੋਧੀ, 10 ਅਪ੍ਰੈਲ (ਥਿੰਦ)-ਮੁੱਖ ਮੰਤਰੀ ਦੀ ਪਹਿਲ 'ਤੇ ਪੰਜਾਬ ਦੇ ਆੜ੍ਹਤੀਆਂ ਵਲੋਂ ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਬਲਾਕ ਸੁਲਤਾਨਪੁਰ ਲੋਧੀ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ | ਇਸ ਸੰਬੰਧੀ ਮੁੱਖ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਖ਼ਰੀਦ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਕਣਕ ਦੀ ਤੁਲਾਈ ਤੋਂ ਬਾਅਦ ਲਿਫ਼ਟਿੰਗ ਲਈ ਵੀ ਸਾਰੇ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ ਦੀਆਂ ਸਾਰੀਆਂ 10 ਮੰਡੀਆਂ ਵਿਚ ਪੀਣ ਵਾਲੇ ਪਾਣੀ, ਲਾਈਟਾਂ, ਫੜਾਂ ਦੀ ਸਫ਼ਾਈ ਆਦਿ ਦਾ ਪ੍ਰਬੰਧ ਸੁਚੱਜਾ ਹੋਣਾ ਚਾਹੀਦਾ | ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਬੋਰੀਆਂ ਵਿਚ ਭਰਨ | ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ 2821 ਕੁਇੰਟਲ ਤੱਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚ 621 ਕੁਇੰਟਲ ਕਣਕ ਸਰਕਾਰੀ ਖ਼ਰੀਦ ਏਜੰਸੀਆਂ ਦੁਆਰਾ ਖ਼ਰੀਦੀ ਗਈ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਰੋਜ਼ਾਨਾ ਹੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਤੇ ਇਸ ਦੀ ਰਿਪੋਰਟ ਸਰਕਾਰ ਤੱਕ ਸਰਕਾਰ ਤੱਕ ਪਹੁੰਚਾਈ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਰਜੀਵ ਕੁਮਾਰ ਖੰਨਾ, ਸਟੈਨੋ ਜਗਦੀਸ਼ ਲਾਲ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ, ਪਨਗਰੇਨ ਦੇ ਇੰਸਪੈਕਟਰ ਮਨਪ੍ਰੀਤ ਸਿੰਘ, ਕਰਨੈਲ ਸਿੰਘ, ਇੰਸਪੈਕਟਰ ਅਜੇ ਕੁਮਾਰ, ਪੰਜਾਬ ਵੇਅਰ ਹਾਊਸ ਦੇ ਇੰਸਪੈਕਟਰ ਬਲਵੀਰ ਸਿੰਘ, ਪੰਜਾਬ ਐਗਰੋ ਦੇ ਇੰਸਪੈਕਟਰ ਜੈਦੇਵ ਸ਼ਰਮਾ, ਸਤਪਾਲ ਮਦਾਨ, ਦੀਪਕ ਨਈਅਰ, ਮਨੀਸ਼ ਭੱਲਾ, ਸੁਰਿੰਦਰਜੀਤ ਸਿੰਘ, ਸਤਪਾਲ ਮਨਚੰਦਾ, ਤਰੁਣ ਪੁਰੀ, ਸੋਨੂੰ ਝੰਡੂਵਾਲ, ਜਤਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝਗੜੇ ਉਪਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚੀਆਂ ਦੋ ਧਿਰਾਂ ਦਰਮਿਆਨ ਮੁੜ ਹੋਈ ਲੜਾਈ <br/> ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਦੋਹਾਂ ਧਿਰਾਂ 'ਚ ਝੜਪ, 3 ਜ਼ਖ਼ਮੀ ਸਿਵਲ ਹਸਪਤਾਲ 'ਚ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।