07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਫ਼ਾਈ ਸੇਵਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ-ਅਨੁਪਮ ਕਲੇਰ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਅਮਰਜੀਤ ਕੋਮਲ)-ਸਫ਼ਾਈ ਸੇਵਕ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ | ਇਹ ਗੱਲ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਨੇ ਸਫ਼ਾਈ ਸੇਵਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਨਮਸਤੇ ਯੋਜਨਾ ਸਕੀਮ ਤਹਿਤ ਨਗਰ ਨਿਗਮ ਕਪੂਰਥਲਾ ਦੇ ਦਫ਼ਤਰ ਵਿਚ 62 ਸਫ਼ਾਈ ਸੇਵਕਾਂ ਨੂੰ ਪੀ. ਪੀ. ਈ. ਕਿੱਟਾਂ ਦੀ ਵੰਡ ਤੋਂ ਬਾਅਦ ਇਕ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਪੀ. ਪੀ. ਈ. ਕਿੱਟਾਂ ਦੇਣ ਦਾ ਮੁੱਖ ਮੰਤਵ ਉਨ੍ਹਾਂ ਨੂੰ ਕੰਮ ਦੌਰਾਨ ਸੁਰੱਖਿਆ ਮਾਹੌਲ ਪ੍ਰਦਾਨ ਕਰਨਾ ਹੈ | ਇਸ ਮੌਕੇ ਨਿਗਮ ਦੇ ਸੁਪਰਡੈਂਟ ਰਵੀ ਪੰਕਜ ਸ਼ਰਮਾ, ਸੀ. ਐਸ. ਆਈ. ਹਿਤੇਸ਼ ਕੁਮਾਰ, ਐਸ. ਆਈ. ਰਿੰਪੀ ਕਲਿਆਣ ਤੋਂ ਇਲਾਵਾ ਨਿਗਮ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਰਨਣਯੋਗ ਹੈ ਕਿ ਨਮਸਤੇ ਯੋਜਨਾ ਇਕ ਸਰਕਾਰੀ ਪਹਿਲ ਹੈ, ਜਿਸ ਦਾ ਮੁੱਖ ਮਕਸਦ ਸਫ਼ਾਈ ਸੇਵਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣਾ ਹੈ |

ਪਿਛਲੀ ਖ਼ਬਰ ਆਪਣੀ ਰਸੋਈ 'ਚ ਯੂ. ਐਸ. ਏ. ਵਾਸੀ ਨਵਜੋਤ ਸਿੰਘ ਨੇ ਆਪਣੇ ਪਿਤਾ ਦੇ ਜਨਮ ਦਿਨ 'ਤੇ ਲੰਗਰ ਲਾਇਆ <br/> ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ 'ਤੇ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਏ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।