07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਗਵੰਤ ਮਾਨ ਸਰਕਾਰ ਨੇ ਚਾਰ ਸਾਲ 'ਚ ਸਿਰਫ਼ ਪੰਜਾਬ ਦਾ ਭੱਠਾ ਬਿਠਾਉਣ ਦਾ ਕੰਮ ਕੀਤਾ-ਵਾਹਦ, ਖੁਰਾਣਾ <br/>

ਅਜੀਤ ਡੈਸਕ 11-04-2026
ਫਗਵਾੜਾ, 10 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਇਕ ਭਰਵੀਂ ਮੀਟਿੰਗ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਕੋਰ ਕਮੇਟੀ ਮੈਂਬਰ ਪੰਜਾਬ (ਉਦਯੋਗ ਵਿੰਗ) ਦੀ ਅਗਵਾਈ ਹੇਠ ਅਰਬਨ ਅਸਟੇਟ ਫਗਵਾੜਾ ਵਿਖੇ ਹੋਈ | ਮੀਟਿੰਗ 'ਚ ਸਟੂਡੈਂਟਸ ਆਰਗਨਾਈਜ਼ੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ (ਸ਼ਹਿਰੀ) ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਤੇ ਸੁਖਵਿੰਦਰ ਸਿੰਘ ਔਜਲਾ ਦੁਆਬਾ ਪ੍ਰਧਾਨ ਸੋਈ ਨੇ ਵੀ ਉਚੇਰੇ ਤੌਰ 'ਤੇ ਹਾਜ਼ਰੀ ਲਗਵਾਈ | ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਿਰਫ਼ ਪਾਰਟੀ ਹੀ ਨਹੀਂ ਸਗੋਂ ਪੰਜਾਬ ਦੇ ਭਵਿੱਖ ਲਈ ਵੀ ਬਹੁਤ ਸ਼ੁੱਭ ਸੰਕੇਤ ਹੈ | ਉਨ੍ਹਾਂ ਨੇ ਯੂਥ ਆਗੂ ਗੁਰਮਿਸਰ ਸਿੰਘ ਦੀ ਮਿਹਨਤ ਸਦਕਾ ਸੋਈ ਜੱਥੇਬੰਦੀ ਦੀ ਫਗਵਾੜਾ ਇਕਾਈ ਦਾ ਗਠਨ ਕਰਦਿਆਂ ਪ੍ਰਦੀਪ ਸਿੰਘ ਨੂੰ ਪ੍ਰਧਾਨ, ਆਕਾਸ਼ਦੀਪ ਸਿੰਘ ਪਾਹਵਾ ਨੂੰ ਵਾਈਸ ਪ੍ਰਧਾਨ, ਜਸਪ੍ਰੀਤ ਸਿੰਘ ਨੂੰ ਪ੍ਰਧਾਨ ਤੇ ਰਣਬੀਰ ਸਿੰਘ ਨੂੰ ਵਾਈਸ ਪ੍ਰਧਾਨ ਗੁਰੂ ਨਾਨਕ ਕਾਲਜ ਫਗਵਾੜਾ, ਪਰਾਥਮ ਸਿੰਘ ਨੂੰ ਪ੍ਰਧਾਨ ਰਾਮਗੜ੍ਹੀਆ ਪੋਲੀਟੈਕਨਿਕ ਕਾਲਜ ਤੇ ਜਤਨਜੋਤ ਸਿੰਘ ਨੂੰ ਪ੍ਰਧਾਨ ਅਤੇ ਨਵਰਾਜ ਸਿੰਘ ਨੂੰ ਵਾਈਸ ਪ੍ਰਧਾਨ ਰਾਮਗੜ੍ਹੀਆ ਆਰਟਸ ਕਾਲਜ ਫਗਵਾੜਾ ਸੋਈ ਦਾ ਨਿਯੁਕਤ ਕੀਤਾ | ਇਸੇ ਤਰ੍ਹਾਂ ਸ਼ਿਵਮ ਚੌਧਰੀ ਨੂੰ ਪਿਰਾਮਿਡ ਕਾਲਜ ਦਾ ਪ੍ਰਧਾਨ ਤੇ ਅੰਮਿ੍ਤ ਸਿੰਘ ਨੂੰ ਵਾਈਸ ਪ੍ਰਧਾਨ ਐਲਾਨਿਆ ਗਿਆ | ਸਮੂਹ ਪ੍ਰਧਾਨਾਂ ਨੂੰ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਜਰਨੈਲ ਸਿੰਘ ਵਾਹਦ, ਰਣਜੀਤ ਸਿੰਘ ਖੁਰਾਣਾ, ਸੁਖਵਿੰਦਰ ਸਿੰਘ ਔਜਲਾ, ਬਲਜਿੰਦਰ ਸਿੰਘ ਠੇਕੇਦਾਰ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਅਤੇ ਗੁਰਸਿਮਰ ਸਿੰਘ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਐਡਵੋਕੇਟ ਵਾਹਦ ਤੇ ਖੁਰਾਣਾ ਨੇ ਕਿਹਾ ਕਿ ਪੰਜਾਬ ਦਾ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਨੇ 2007 ਤੋਂ 2017 ਤੱਕ ਕਰਵਾਇਆ ਉਹ ਪੰਜਾਬ ਦੇ ਇਤਿਹਾਸ ਵਿਚ ਅੱਜ ਵੀ ਯਾਦ ਕੀਤਾ ਜਾਂਦਾ ਹੈ | ਇਸ ਮੌਕੇ ਜਥੇਦਾਰ ਸਰੂਪ ਸਿੰਘ ਖਲਵਾੜਾ, ਸੁਖਦੀਪ ਸਿੰਘ ਵਾਲੀਆ, ਕੁਲਵਿੰਦਰ ਸਿੰਘ ਕਿੰਦਾ, ਬੀਬੀ ਸਰਬਜੀਤ ਕੌਰ, ਬਲਜਿੰਦਰ ਸਿੰਘ ਠੇਕੇਦਾਰ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ ਕਿੰਨੜਾ, ਰਣਜੀਤ ਸਿੰਘ ਜੀਤੀ, ਬਲਜੀਤ ਸਿੰਘ ਵਾਲੀਆਂ, ਪਰਮਜੀਤ ਸਿੰਘ ਆਜ਼ਾਦ, ਸਤਨਾਮ ਸਿੰਘ ਧਾਲੀਵਾਲ, ਝਿਰਮਲ ਸਿੰਘ ਭਿੰਡਰ, ਇਕਬਾਲ ਸਿੰਘ ਪਰਮਾਰ, ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਲਾਹੀ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਕੀਤਾ ਮੈਰਿਟ ਸੂਚੀ 'ਚ ਨਾਂਅ ਦਰਜ <br/... ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।