06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਿਵ ਸੈਨਿਕ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ-ਯੋਗੇਸ਼ ਸ਼ਰਮਾ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਪ੍ਰਧਾਨ ਯੋਗਰਾਜ ਸ਼ਰਮਾ ਨੇ ਸ਼ਿਵ ਸੈਨਾ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਸ਼ਿਵ ਸੈਨਾ ਆਪ ਕੇ ਦੁਆਰ ਤਹਿਤ ਮੀਟਿੰਗਾਂ ਕਰਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ | ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਪਣੇ ਵਰਕਰਾਂ ਦੀ ਬਹਾਦਰੀ, ਤਿਆਗ, ਤਪੱਸਿਆ, ਸੰਘਰਸ਼ ਤੇ ਸਮਰਪਣ ਦੀ ਬਦੌਲਤ ਪਿਛਲੇ 60 ਸਾਲਾਂ ਤੋਂ ਹਿੰਦੂ ਸਨਾਤਨ ਧਰਮ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਪੰਜਾਬ ਵਿਚ ਅੱਤਵਾਦ ਦੌਰਾਨ ਪ੍ਰਭਾਵਿਤ ਹੋਏ 35 ਹਜ਼ਾਰ ਹਿੰਦੂ ਪਰਿਵਾਰਾਂ ਨੂੰ 781 ਕਰੋੜ ਰੁਪਏ ਦਾ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਵੀ ਉਠਾਉਂਦਿਆਂ ਸਰਕਾਰ 'ਤੇ ਇਸ ਮੰਗ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਦੌਰਾਨ ਮਾਰੇ ਗਏ ਬੇਕਸੂਰ ਹਿੰਦੂ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਵਿੱਤੀ ਸਹਾਇਤਾ ਦਿੱਤੀ ਜਾਵੇ | ਯੋਗ ਰਾਜ ਸ਼ਰਮਾ ਨੇ ਕਿਹਾ ਕਿ ਜਿਹੜੇ ਪਰਿਵਾਰ ਅੱਤਵਾਦ ਦੇ ਦੌਰ ਦੌਰਾਨ ਪ੍ਰਭਾਵਿਤ ਹੋਏ ਹਨ | ਉਨ੍ਹਾਂ ਨਾਲ ਰਾਜ ਤੇ ਕੇਂਦਰ ਸਰਕਾਰ ਵਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਯੋਗਰਾਜ ਸ਼ਰਮਾ ਦੇ ਕਪੂਰਥਲਾ ਪੁੱਜਣ 'ਤੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਦੀ ਅਗਵਾਈ ਵਿਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ ਤੇ ਯੋਗੇਸ਼ ਸੋਨੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਇਸ ਮੌਕੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਪ੍ਰੈੱਸ ਸਕੱਤਰ ਰਕੇਸ਼ ਪਠਾਨਕੋਟ, ਜ਼ਿਲ੍ਹੇ ਦੇ ਮੀਤ ਪ੍ਰਧਾਨ ਰਜਿੰਦਰ ਵਰਮਾ, ਬਲਬੀਰ ਡੀ.ਸੀ., ਇੰਦਰਪਾਲ ਮਨਚੰਦਾ, ਧਰਮਿੰਦਰ ਕਾਕਾ, ਸੁਰਿੰਦਰ ਲਾਟੀ, ਮੋਨੂੰ ਸਰਕੋਟੀਆ, ਬਲਰਾਜ ਕਨੌਜੀਆ, ਪ੍ਰਭਜੀਤ ਵਾਲੀਆ ਆਦਿ ਸ਼ਿਵ ਸੈਨਿਕ ਹਾਜ਼ਰ ਸਨ |

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਨੌਜਵਾਨਾਂ ਦੀ ਕੁੱਟਮਾਰ ਅਗਲੀ ਖ਼ਬਰ ਨਸ਼ੇ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਭਾਜਪਾ ਆਗੂ ਸੌਰਵ ਖੁੱਲਰ ਵਲੋਂ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।