06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਨੌਜਵਾਨਾਂ ਦੀ ਕੁੱਟਮਾਰ

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਵਿਅਕਤੀਆਂ ਨੇ ਤਿੰਨ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਦੋ ਸਾਥੀਆਂ ਨਾਲ ਕਪੂਰਥਲਾ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਅੰਮਿ੍ਤਸਰ ਚੁੰਗੀ ਨੇੜੇ ਪਹੁੰਚੇ ਤਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਸ਼ਕਵੇਦ ਦੇ ਨੌਜਵਾਨਾਂ ਉਨ੍ਹਾਂ ਨੂੰ ਰੋਕਿਆ ਤੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੁਰਦੇਵ ਸਿੰਘ ਨੂੰ ਆਪਣੀ ਗੱਡੀ ਵਿਚ ਬਿਠਾ ਕੇ ਪਿੰਡ ਮੁਸ਼ਕਵੇਦ ਲੈ ਆਏ, ਜਿਥੇ ਉਨ੍ਹਾਂ ਨੇ ਫਿਰ ਉਸ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ. ਐਲ. ਆਰ. ਕੱਟ ਕੇ ਸੰਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸ਼ਿਵ ਸੈਨਿਕ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ-ਯੋਗੇਸ਼ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।