06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਲੜਕੀਆਂ ਦਾ ਵਿਦਾਇਗੀ ਪਾਰਟੀ ਸਮਾਗਮ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਆਖ਼ਰੀ ਵਰ੍ਹੇ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਲਈ ਇਕ ਸਮਾਗਮ ਕਰਵਾਇਆ | ਸਮਾਗਮ ਦੀ ਸ਼ੁਰੂਆਤ ਰਿਵਾਇਤੀ ਅੰਦਾਜ਼ ਨਾਲ ਹੋਈ | ਵਿਦਿਆਰਥਣਾਂ ਨੇ ਡਾਂਸ, ਗੀਤ ਤੇ ਕੋਰੀਓਗ੍ਰਾਫ਼ੀ ਤੋਂ ਇਲਾਵਾ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਿਸ ਫੇਅਰਵੈੱਲ ਦੇ ਮੁਕਾਬਲੇ 'ਚ ਮਿਸ ਫੇਅਰਵੈੱਲ ਦਾ ਖ਼ਿਤਾਬ ਕਾਮਰਸ ਵਿਭਾਗ ਦੀ ਕੋਮਲਪ੍ਰੀਤ ਕੌਰ ਸਿਰ ਸਜਿਆ, ਜਦਕਿ ਮਿਸ ਬਿਊਟੀਫੁਲ ਦਾ ਖ਼ਿਤਾਬ ਅਮਨਪ੍ਰੀਤ ਕੌਰ ਆਰਟਸ ਵਿਭਾਗ, ਮਿਸ ਚਾਰਮਿੰਗ ਦਾ ਖ਼ਿਤਾਬ ਮਾਨਸੀ ਕੰਪਿਊਟਰ ਵਿਭਾਗ ਨੂੰ ਪ੍ਰਦਾਨ ਕੀਤਾ | ਇਸ ਤੋਂ ਇਲਾਵਾ ਸਮਾਗਮ 'ਚ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਿਦਾਇਗੀ ਕਿਸੇ ਅੰਤ ਦਾ ਨਾਂਅ ਨਹੀਂ, ਸਗੋਂ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ਵਿਚ ਉੱਚੇ ਟੀਚੇ ਨੂੰ ਪ੍ਰਾਪਤ ਕਰਨ ਲਈ ਦਿ੍ੜ੍ਹ ਨਿਸ਼ਚੇ, ਸੱਚਾਈ ਤੇ ਮਿਹਨਤ ਦੇ ਨਾਲ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਕੁਝ ਜੀਵਨ ਯਾਦਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੇ ਲੀਗਲ ਵਿੰਗ ਦੇ ਪ੍ਰਧਾਨ ਬਣਨ 'ਤੇ ਐਡਵੋਕੇਟ ਅਨੂਪ ਸਿੰਘ ਦਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਨਮਾਨ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜਨਗਣਨਾ ਸੰਬੰਧੀ ਹੋਈ ਫ਼ੀਲਡ ਟਰੇਨਰ ਦੀ ਟ੍ਰੇਨਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।