06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਵਲੋਂ ਦਾਣਾ ਮੰਡੀ ਭੁਲੱਥ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 11-04-2026
ਭੁਲੱਥ, 10 ਅਪ੍ਰੈਲ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਸੀ, ਪਰ ਇਸ ਵਾਰ ਮੌਸਮ ਦੀ ਕਰੋਪੀ ਕਰਕੇ ਕਣਕ ਦੀ ਵਾਢੀ ਦੇਰੀ ਨਾਲ ਸ਼ੁਰੂ ਹੋਣ ਦੇ ਅਸਾਰ ਹਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਡੀ. ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਨੇ ਦਾਣਾ ਮੰਡੀ ਭੁਲੱਥ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੰਡੀ 'ਚ ਬਿਜਲੀ ਪਾਣੀ ਆਦਿ ਦੇ ਪ੍ਰਬੰਧ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਸਮੂਹ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖ਼ਰੀਦ ਦੀ ਅਦਾਇਗੀ ਤੁਰੰਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਪੀਣ ਵਾਲਾ ਸਾਫ਼ ਪਾਣੀ ਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਦਾਣਾ ਮੰਡੀ ਭੁਲੱਥ ਵਿਖੇ ਜੋਗਿੰਦਰ ਪਾਲ ਮਰਵਾਹਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਦੀ ਮੰਡੀ ਤੇ ਭਾਟੀਆ ਟਰੇਡਰ ਦੀ ਮੰਡੀ ਵਿਚ ਕਣਕ ਦੀ ਆਮਦ ਦਾ ਜਾਇਜ਼ਾ ਲਿਆ |

ਪਿਛਲੀ ਖ਼ਬਰ ਛੇ ਕਨਾਲ ਦਸ ਮਰਲੇ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛਡਵਾਇਆ <br/> ਅਗਲੀ ਖ਼ਬਰ 'ਆਪ' ਦੇ ਲੀਗਲ ਵਿੰਗ ਦੇ ਪ੍ਰਧਾਨ ਬਣਨ 'ਤੇ ਐਡਵੋਕੇਟ ਅਨੂਪ ਸਿੰਘ ਦਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।