06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਤੇ 53 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਨੂੰ ਕਾਬੂ <br/>

ਅਜੀਤ ਡੈਸਕ 11-04-2026
ਡਡਵਿੰਡੀ, 10 ਅਪ੍ਰੈਲ (ਦਿਲਬਾਗ ਸਿੰਘ ਝੰਡ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਗੌਰਵ ਤੂਰਾ ਆਈ. ਪੀ. ਐੱਸ. ਵਲੋਂ ਨਸ਼ੇ ਦਾ ਕਾਰੋਬਾਰ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਹੋਈ ਵਿਸ਼ੇਸ਼ ਮੁਹਿੰਮ ਤਹਿਤ ਹਰਿੰਦਰ ਸਿੰਘ ਪੁਲਿਸ ਕਪਤਾਨ ਤਫ਼ਤੀਸ਼ ਕਪੂਰਥਲਾ ਤੇ ਧਰੇਂਦਰ ਵਰਮਾ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ 'ਚ ਕੰਮ ਕਰਦਿਆਂ ਮੋਠਾਂਵਾਲਾ ਪੁਲਿਸ ਚੌਕੀ ਦੀ ਪੁਲਿਸ ਟੀਮ ਨੇ 9.48 ਗਰਾਮ ਹੈਰੋਇਨ ਤੇ 53 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਮੋਠਾਂਵਾਲਾ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਲਾਟੀਆਂਵਾਲ ਤੋਂ ਸਿਮਰਨ ਕੌਰ ਉਰਫ਼ ਰਾਜ ਪਤਨੀ ਸਿੰਦਰ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 9.48 ਗਰਾਮ ਹੈਰੋਇਨ ਅਤੇ 53 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਸਿਮਰਨ ਕੌਰ ਉਰਫ਼ ਰਾਜ ਪਤਨੀ ਸਿੰਦਰ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਨੇ ਮੰਨਿਆ ਕਿ ਉਹ ਪੈਸੇ ਦੇ ਲਾਲਚ 'ਚ ਇਹ ਧੰਦਾ ਕਰਦੀ ਸੀ | ਉਨ੍ਹਾਂ ਦੱਸਿਆ ਕਿ ਉਕਤ ਔਰਤ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ <br/> ਅਗਲੀ ਖ਼ਬਰ ਛੇ ਕਨਾਲ ਦਸ ਮਰਲੇ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛਡਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।