05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>

ਅਜੀਤ ਡੈਸਕ 12-04-2026
ਫਗਵਾੜਾ, 11 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦਾ ਨਤੀਜਾ ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਿਗੋਬਿੰਦਗੜ੍ਹ ਭੋਗਪੁਰ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਪਿ੍ੰਸੀਪਲ ਡਾ. ਗੁਰਦੇਵ ਕੌਰ, ਨੇ ਦੱਸਿਆ ਕਿ ਅੱਠਵੀਂ ਸ਼ੇ੍ਰਣੀ ਦੀ ਵਿਦਿਆਰਥਣ ਕਮਲਜੀਤ ਕੌਰ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਗਗਨਦੀਪ ਕੌਰ ਨੇ 77 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਦੂਜਾ ਤੇ ਅਭੀਨਵ ਅਤੇ ਚਰਨਪ੍ਰੀਤ ਸਿੰਘ ਨੇ 75 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪ੍ਰਧਾਨ ਫ਼ਤਿਹ ਸਿੰਘ, ਚੇਅਰਪਰਸਨ ਬੀਬੀ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਗੁਰਦੇਵ ਕੌਰ, ਜੋਤੀ, ਸੁਮਨ ਬਾਲਾ, ਲਵਜੋਤ ਕੌਰ, ਮਨਜੀਤ ਕੌਰ, ਹੁਕਮ ਸਿੰਘ ਟਰਾਂਸਪੋਰਟਰ, ਚੇਤਨਾ ਰਾਣੀ, ਸਿਮਰਨਜੀਤ ਕੌਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦਾ ਬੀ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।