05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਜਾ ਸਕੂਲ 'ਚ ਕਰਵਾਏ ਵਿੱਦਿਅਕ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਭਰ ਤੋਂ ਬੱਚਿਆਂ ਨੇ ਦਿਖਾਇਆ ਭਾਰੀ ਉਤਸ਼ਾਹ <br/>

ਅਜੀਤ ਡੈਸਕ 12-04-2026
ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ)-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿਚ ਚੰਗੀਆਂ ਕਲਾਤਮਿਕ ਰੁਚੀਆਂ ਪੈਦਾ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੀ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਸੀ. ਐਚ. ਟੀ. ਰਿੱਤੂ ਬਾਲਾ, ਐਚ. ਟੀ. ਨਵਦੀਪ ਕੌਰ, ਕੈਲੀਗਰਾਫਰ ਅਧਿਆਪਕ ਕੰਵਰਦੀਪ ਸਿੰਘ, ਪਰਮਿੰਦਰ ਸਿੰਘ ਸੈਦਪੁਰ, ਰਮਨਦੀਪ ਕੰਬੋਜ ਦੇ ਵਿਸ਼ੇਸ਼ ਯਤਨਾਂ ਸਦਕਾ ਜ਼ਿਲੇ ਦੇ ਸਮੂਹ ਅਧਿਆਪਕਾਂ, ਪਿੰਡ ਵਾਸੀਆਂ ਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚ ਜ਼ਿਲੇ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸੁੰਦਰ ਲਿਖਤਾਂ ਤੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਹਾਜ਼ਰ ਸਰੋਤਿਆਂ ਦਾ ਮਨ ਮੋਹ ਲਿਆ | ਸੁੰਦਰ ਲਿਖਾਈ ਦੇ ਮੁਕਾਬਲਿਆਂ ਦਾ ਉਦਘਾਟਨ ਅੰਤਰਰਾਸ਼ਟਰੀ ਪੱਧਰ ਦੇ ਉੱਘੇ ਆਰਟਿਸਟ ਇੰਦਰਜੀਤ ਸਿੰਘ ਜਲੰਧਰ ਵਲੋਂ ਕੀਤਾ | ਇਸ ਮੌਕੇ ਸੁੰਦਰ ਲਿਖਾਈ ਪੰਜਾਬੀ ਵਿਚ ਰਾਜਵਿੰਦਰ ਕੌਰ ਕੌਲ ਤਲਵੰਡੀ ਸਕੂਲ ਨੇ ਪਹਿਲਾਂ, ਸੁਹਾਨੀ ਸੈਦੋ ਭੁਲਾਣਾ ਨੇ ਦੂਜਾ ਤੇ ਨਵਜੋਤ ਕੌਰ ਜਵੰਦਪੁਰ ਤਾਰਨ ਤਾਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਬੋਲ ਲਿਖਤ 'ਚ ਅਮਰਿੰਤਬੀਰ ਸਿੰਘ ਜਵੰਦਪੁਰ ਤਾਰਨ ਤਾਰਨ ਪਹਿਲਾ, ਸ਼ਰਨਦੀਪ ਕੌਰ ਟਿੱਬਾ ਦੂਜਾ ਅਤੇ ਤਮੰਨਾ ਸੁਲਤਾਨਪੁਰ ਲੋਧੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅਧਿਆਪਕਾਂ ਦੇ ਸੁੰਦਰ ਲਿਖਤ 'ਚ ਰਣਜੀਤ ਕੌਰ ਸ਼ਤਾਬਗੜ੍ਹ ਪਹਿਲਾਂ, ਜੋਤੀ ਜਵੰਦਪੁਰ ਤਾਰਨ ਤਾਰਨ ਦੂਜਾ, ਜਸਵਿੰਦਰ ਸਿੰਘ ਸੈਦੋਭੁਲਾਨਾ ਤੇ ਇਕਬਾਲ ਦੀਪ ਸਿੰਘ ਰਾਜੇਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਦੀਆਂ ਉਸਾਰੂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸ਼ਾਲਾਪੁਰ ਬੇਟ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਡਮ ਕਮਲਜੀਤ ਸਿੰਘ ਦੀ ਅਗਵਾਈ ਹੇਠ ਗਿੱਧਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਨੇ ਅਧਿਆਪਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਹਾਇਕ ਗਤੀਵਿਧੀਆਂ ਬੱਚੇ ਦੀ ਸ਼ਖ਼ਸੀਅਤ ਨੂੰ ਨਿਖ਼ਾਰਨ ਵਿਚ ਵੱਡਾ ਯੋਗਦਾਨ ਪਾਉਂਦੀਆਂ ਹਨ | ਇਸ ਮੌਕੇ ਸਰਪੰਚ ਕਿ੍ਸ਼ਨ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ, ਰਸ਼ਪਾਲ ਸਿੰਘ ਵੜੈਚ, ਰਾਮ ਸਿੰਘ ਠੱਟਾ ਨਵਾਂ, ਰਵੀ ਵਾਹੀ, ਕੁਲਦੀਪ ਚੰਦ ਬੂਸੋਵਾਲ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਟਿੱਬਾ, ਅਪਿੰਦਰ ਸਿੰਘ, ਕੁਲਬੀਰ ਸਿੰਘ, ਸੁਖਦੇਵ ਸਿੰਘ ਬੂਲਪੁਰ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਦੰਦੂਪੁਰ, ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਉੱਘੀ ਲੇਖਿਕਾ ਮੁਨੱਜਾ ਇਰਸ਼ਾਦ, ਰਣਜੀਤ ਕੌਰ ਸੈਦੋ ਭੁਲਾਣਾ, ਪਿ੍ਤਪਾਲ ਸਿੰਘ ਤਾਰਨਤਾਰਨ, ਸੁਰਜੀਤ ਕੌਰ ਮਸੀਤਾਂ, ਮਨਪ੍ਰੀਤ ਕੌਰ, ਗੁਰਦਿਆਲ ਸਿੰਘ ਪੱਡਾ, ਸੁਖਦੀਪ ਸਿੰਘ ਟਿੱਬਾ, ਸਰਬਜੀਤ ਸਿੰਘ ਪੱਮਣ, ਕੁਲਦੀਪ ਸਿੰਘ ਬੂੜੇਵਾਲ, ਕੋਚ ਮਨਜਿੰਦਰ ਸਿੰਘ, ਅਵਤਾਰ ਸਿੰਘ ਹੈਬਤਪੁਰ, ਗੁਰਪ੍ਰੀਤ ਮਹਿਰਵਾਲਾ, ਰਾਜ਼ ਸਿੰਘ ਬਾਜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੰਬਰਦਾਰ ਐਸੋਸੀਏਸ਼ਨ ਨੇ ਦਿੱਤਾ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ 'ਤੇ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।